ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਵਲੋਂ 8 ਟਨ ਚਾਰੇ ਦਾ ਟਰੱਕ ਜ਼ਿਲ੍ਹਾ ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਵਿਖੇ ਭੇਜਿਆ ਗਿਆ | ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਜਿਥੇ ਪੰਜਾਬ ਸਰਕਾਰ ਤੇ ਸਮੁੱਚਾ ਪ੍ਰਸ਼ਾਸਨ ਦਿਨ ਰਾਤ ਇਕ ਕਰ ਕੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਆਪਣੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ, ਉਥੇ ਇਸ ਮੁਸ਼ਕਿਲ ਦੀ ਘੜੀ ਵਿਚ ਆਮ ਲੋਕਾਂ ਨੂੰ ਵੀ ਅੱਗੇ ਵੱਧ ਕੇ ਹੜ੍ਹ ਪੀੜਤਾਂ ਦੀ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ | ਉਨ੍ਹਾਂ ਨੇ ਇਸ ਮੌਕੇ ਪ੍ਰਮਾਤਮਾ ਅੱਗੇ ਅਰਦਾਸ ਵੀ ਕੀਤੀ ਕਿ ਹਾਲਾਤ ਮੁੜ ਪਹਿਲਾਂ ਵਾਂਗ ਸੁਖਾਵੇਂ ਹੋ ਜਾਣ ਤੇ ਜਿਨ੍ਹਾਂ ਲੋਕਾਂ ਦੇ ਘਰ ਛੁੱਟ ਗਏ ਹਨ, ਉਹ ਮੁੜ ਰਾਜ਼ੀ ਖ਼ੁਸ਼ੀ ਆਪਣੇ ਘਰਾਂ 'ਚ ਵੱਸਣ | ਉਨ੍ਹਾਂ ਕਿਹਾ ਕਿ ਹਰ ਇਕ ਨੂੰ ਪਾਰਟੀਬਾਜ਼ੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਲੋੜਵੰਦਾਂ ਦੀ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਹੋਏ ਪਰਿਵਾਰਾਂ ਲਈ ਰਾਹਤ ਸਮਗਰੀ ਤੇ ਹੋਰ ਲੋੜੀਂਦੀਆਂ ਵਸਤਾਂ ਵੀ ਭੇਜੀਆਂ ਜਾ ਰਹੀਆਂ ਹਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ, ਜ਼ਿਲ੍ਹਾ ਮੀਡੀਆ ਸੈਕਟਰੀ ਅੰਮਿ੍ਤਪਾਲ ਸਿੰਘ ਦੀਨਾ ਸਾਹਿਬ, ਟਰੱਕ ਯੂਨੀਅਨ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ, ਸਰਪੰਚ ਸੁਖਦੀਪ ਸਿੰਘ ਭਾਗੀਕੇ, ਪ੍ਰਧਾਨ ਸੁਰਜੀਤ ਸਿੰਘ ਰਣਸੀਂਹ ਆਦਿ ਹਾਜ਼ਰ ਸਨ |