19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਯੂਨਾਈਟਿਡ ਅਕਾਲੀ ਦਲ ਮੋਗਾ ਦੀ ਮੀਟਿੰਗ ਭਲਕੇ-ਹਰਪ੍ਰੀਤ ਸਿੰਘ ਧੱਲੇਕੇ

ਅਜੀਤ ਡੈਸਕ 31-08-2025
ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਯੂਨਾਈਟਿਡ ਅਕਾਲੀ ਦਲ ਦੇ ਪ੍ਰੈੱਸ ਸਕੱਤਰ ਭਾਈ ਹਰਪ੍ਰੀਤ ਸਿੰਘ ਧੱਲੇਕੇ ਨੇ ਜਾਣਕਾਰੀ ਦਿੰਦਿਆਂ ਆਖਿਆ ਕਿ ਇਕ ਸਤੰਬਰ ਨੂੰ ਜਥੇਦਾਰ ਬੂਟਾ ਸਿੰਘ ਦੀ ਅਗਵਾਈ ਵਿਚ ਮੀਟਿੰਗ ਬੀਬੀ ਕਾਹਨ ਕੌਰ ਦੇ ਗੁਰਦੁਆਰਾ ਸਾਹਿਬ ਵਿਖੇ 12 ਵਜੇ ਹੋਵੇਗੀ, ਜਿਸ 'ਚ ਹੜ੍ਹਾਂ ਦੀ ਮਾਰ ਝੱਲ ਰਹੇ ਇਲਾਕਿਆਂ ਅਤੇ ਤਬਾਹ ਹੋ ਚੁੱਕੇ ਖੇਤਾਂ, ਘਰਾਂ ਤੇ ਹੋਰ ਜਾਇਦਾਦ ਬਾਰੇ ਵਿਚਾਰ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਜੇਕਰ ਹਿਮਾਚਲ ਵਿਚ ਆਉਣ ਵਾਲੇ ਦਿਨਾਂ ਵਿਚ ਬਰਸਾਤਾਂ ਰੁਕ ਜਾਂਦੀਆਂ ਹਨ ਤਾਂ ਪੰਜਾਬ ਦੇ ਹੜ੍ਹਾਂ ਦੀ ਸਥਿਤੀ 'ਤੇ ਕਾਬੂ ਪਾਇਆ ਜਾ ਸਕਦਾ ਹੈ | ਇਸ ਵਾਰ ਪੰਜਾਬ ਸਰਕਾਰ ਸਮੇਂ ਸਿਰ ਧਿਆਨ ਨਾ ਦੇਣ ਕਾਰਨ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋ ਚੁੱਕਿਆ ਹੈ | ਮੌਜੂਦਾ ਸਮੇਂ ਅੰਦਰ ਪੰਜਾਬ ਦੀਆਂ ਰਾਜਨੀਤਕ ਧਿਰਾਂ ਲੋਕਾਂ ਦੀ ਮਦਦ ਕਰਨ ਦੀ ਬਜਾਏ ਰਾਜਨੀਤੀ ਕਰਨ 'ਚ ਜ਼ਿਆਦਾ ਧਿਆਨ ਦੇ ਰਹੀਆਂ ਹਨ | ਪੰਜਾਬ ਦੀਆਂ ਸਮਾਜਿਕ ਸੰਸਥਾਵਾਂ ਤੇ ਨੌਜਵਾਨਾਂ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਦਿਨ ਰਾਤ ਇਕ ਕਰਦਿਆਂ ਸੇਵਾ ਨਿਭਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹੜ੍ਹਾਂ ਦੀ ਸਥਿਤੀ ਖ਼ਤਮ ਹੋਣ ਤੋਂ ਬਾਅਦ ਮੁੜ ਵਸੇਬਾ ਕਰਨ ਲਈ ਵੀ ਲੋਕਾਂ ਨੂੰ ਸਰਕਾਰਾਂ ਅਤੇ ਸਮਾਜ ਭਲਾਈ ਸੰਸਥਾਵਾਂ ਦੀ ਵੱਡੀ ਪੱਧਰ 'ਤੇ ਜ਼ਰੂਰਤ ਹੋਵੇਗੀ | ਉਨ੍ਹਾਂ ਦੱਸਿਆ ਕਿ 1 ਸਤੰਬਰ ਨੂੰ ਹੋਣ ਵਾਲੀ ਮੀਟਿੰਗ 'ਚ ਅਲੱਗ-ਅਲੱਗ ਜਥੇ ਬਣਾਏ ਜਾਣਗੇ ਜੋ ਮੁੜ ਵਸੇਬੇ ਲਈ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅਲੱਗ-ਅਲੱਗ ਪਿੰਡਾਂ 'ਚ ਜਾ ਕੇ ਭਾਈਚਾਰਕ ਸਾਂਝ ਦਾ ਸਬੂਤ ਦੇਣਗੇ | ਇਸ ਮੌਕੇ ਗੁਰਲਾਭ ਸਿੰਘ ਧਰਮਕੋਟ, ਡਾ. ਦਲਜੀਤ ਸਿੰਘ ਅਤੇ ਅਮਰਜੀਤ ਸਿੰਘ ਬਿੱਟੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕਾ ਤੇ ਮਹਿਲਾ ਵਿੰਗ ਦੇ ਸੂਬਾ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਅਗਲੀ ਖ਼ਬਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ 8 ਟਨ ਚਾਰੇ ਦਾ ਟਰੱਕ ਖਡੂਰ ਸਾਹਿਬ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।