19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਬਲਾਕ ਬਾਘਾ ਪੁਰਾਣਾ ਦੀ ਮੀਟਿੰਗ

ਅਜੀਤ ਡੈਸਕ 31-08-2025
ਬਾਘਾ ਪੁਰਾਣਾ, 30 ਅਗਸਤ (ਟਿੰਕੂ ਕਾਠਪਾਲ)-ਕੀਰਤੀ ਕਿਸਾਨ ਯੂਨੀਅਨ ਔਰਤ ਵਿੰਗ ਬਲਾਕ ਬਾਘਾ ਪੁਰਾਣਾ ਦੀ ਮੀਟਿੰਗ ਗੁਰਦੁਆਰਾ ਸ੍ਰੀ ਦਰਬਾਰੀ ਦਾਸ ਪਿੰਡ ਵੈਰੋਕੇ ਵਿਖੇ ਹੋਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਪਹੁੰਚੇ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਦੇ ਜ਼ਿਲ੍ਹਾ ਕਨਵੀਨਰ ਛਿੰਦਰਪਾਲ ਕੌਰ ਰੋਡੇ ਨੇ ਆਖਿਆ ਕਿ ਪਹਿਲਾਂ ਵਾਲੀਆਂ ਸਰਕਾਰਾਂ ਵਾਅਦੇ ਕਰਦੀਆਂ ਸੀ ਪਰ ਇਨਕਲਾਬ ਦਾ ਨਾਅਰਾ ਦੇ ਕੇ ਸੱਤਾ 'ਚ ਆਈ ਹੋਈ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਗਰੰਟੀਆਂ ਕੀਤੀਆਂ ਸਨ ਕਿ ਔਰਤਾਂ ਦੇ ਖਾਤਿਆਂ 'ਚ ਇਕ-ਇਕ ਹਜ਼ਾਰ ਰੁਪਈਆ ਪ੍ਰਤੀ ਮਹੀਨਾ ਪਾਇਆ ਜਾਵੇਗਾ | ਬੁਢਾਪਾ, ਅੰਗਹੀਣ ਤੇ ਵਿਧਵਾ ਪੈਨਸ਼ਨ 5000 ਕੀਤੀ ਜਾਊਗੀ ਪਰ ਪੰਜਾਬ ਸਰਕਾਰ ਦਾ ਇਹ ਵਾਅਦਾ ਸਿਰਫ ਅਖਬਾਰਾਂ ਦੀਆਂ ਸੁਰਖੀਆਂ ਹੀ ਬਣਿਆ ਇਸ ਤੋਂ ਵੱਧ ਕੁਝ ਨਹੀਂ ਤੇ ਪੰਜਾਬ ਸਰਕਾਰ ਗਰੰਟੀ ਕਰਕੇ ਪਿੱਛੇ ਹਟੀ ਅਜੇ ਤੱਕ ਕਿਸੇ ਵੀ ਅÏਰਤ ਦੇ ਖਾਤੇ ਵਿਚ ਫੁੱਟੀ ਕੌਡੀ ਨਹੀਂ ਆਈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚੋਣਾਂ 'ਚ ਕੀਤੀਆਂ ਹੋਈਆਂ ਗਰੰਟੀਆਂ ਪੂਰੀਆਂ ਕੀਤੀਆਂ ਜਾਣ | ਇਸ ਮੌਕੇ ਭਿੰਦਰ ਕੌਰ, ਬਲਜੀਤ ਕੌਰ, ਹਰਪਾਲ ਕੌਰ, ਮਨਜੀਤ ਕੌਰ, ਕੁਲਦੀਪ ਕੌਰ, ਅਮਰਜੀਤ ਕੌਰ ਪਿੰਡ ਲੰਡੇ, ਪਾਲ ਕੌਰ, ਬਲਜੀਤ ਕੌਰ, ਕੁਲਵੰਤ ਕੌਰ ਨੱਥੂਵਾਲਾ ਗਰਬੀ, ਰਮਨਦੀਪ ਕੌਰ, ਵੀਰਪਾਲ ਕੌਰ, ਜਸਪ੍ਰੀਤ ਕੌਰ, ਅਰਸ਼ਪ੍ਰੀਤ ਕੌਰ ਛੋਟਾ ਘਰ, ਜਗਵਿੰਦਰ ਕੌਰ, ਗੁਰਮੇਲ ਕੌਰ ਰਾਜੇਆਣਾ, ਛਿੰਦਰਪਾਲ ਕੌਰ ਕੋਟਲਾ ਮਿਹਰ ਸਿੰਘ ਵਾਲਾ, ਗਗਨਦੀਪ ਕੌਰ, ਕਰਮਜੀਤ ਕੌਰ, ਗੁਰਪ੍ਰੀਤ ਕੌਰ, ਜਗਦੀਪ ਕੌਰ, ਜਸਵੰਤ ਕੌਰ, ਅਮਰਜੀਤ ਕੌਰ, ਕਰਮਜੀਤ ਕੌਰ, ਛਿੰਦਰਪਾਲ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਫ਼ਸਲਾਂ, ਘਰ ਤੇ ਪਸ਼ੂ ਪਾਣੀ 'ਚ ਵਹਿ ਗਏ ਪਰ ਦੇਸ਼ ਦਾ ਪ੍ਰਧਾਨ ਮੰਤਰੀ ਹਾਲੇ ਵੀ ਚੁੱਪ-ਬਹਿਰਾਮਕੇ ਅਗਲੀ ਖ਼ਬਰ ਸੁਖਬੀਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਰਕਰ ਪੰਜਾਬ ਦੇ ਲੋਕਾਂ ਨਾਲ ਡਟ ਕੇ ਖੜੇ੍ਹ-ਭੰਗੇਰੀਆਂ/ਗਗੜਾ/ਭਾਰਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।