19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਮੋਗਾ ਵਿਕਾਸ ਮੰਚ ਵਲੋਂ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਨਮਾਨ ਸਮਾਰੋਹ

ਅਜੀਤ ਡੈਸਕ 31-08-2025
ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੇ ਸਮਾਜ ਸੇਵੀ ਖੇਤਰਾਂ ਵਿਚ ਐਨ. ਜੀ. ਓ. ਦੇ ਮਹਾਂ ਮੰਚ ਵਜੋਂ ਜਾਣੀ ਜਾਂਦੀ ਸੰਸਥਾ ਮੋਗਾ ਵਿਕਾਸ ਮੰਚ ਵਲੋਂ ਇਸ ਸਾਲ ਅਧਿਆਪਕ ਦਿਵਸ ਮੌਕੇ ਸਮਰਪਿਤ ਇਕ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ | ਸਮਾਗਮ 4 ਸਤੰਬਰ ਨੂੰ ਮੋਗਾ ਵਿਕਾਸ ਮੰਚ ਦੇ ਸੰਸਥਾਪਕ ਤੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਦੇ ਉੱਘੇ ਸਿੱਖਿਆ ਸੰਸਥਾਨ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਹੋਵੇਗਾ | ਮੋਗਾ ਵਿਕਾਸ ਮੰਚ ਦੇ ਮੁੱਖ ਸੰਸਥਾਪਕ ਹਰਸ਼ ਕੁਮਾਰ ਗੋਇਲ, ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਜਨਰਲ ਸਕੱਤਰ ਮੇਜਰ ਪ੍ਰਦੀਪ ਸ਼ੀਂਹ ਨੇ ਦੱਸਿਆ ਕਿ ਇਸ ਸਮਾਰੋਹ ਦਾ ਮੁੱਖ ਉਦੇਸ਼ ਸਿੱਖਿਆ ਦੇ ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਅਧਿਆਪਕਾਂ ਤੇ ਸਿੱਖਿਆ ਅਧਿਕਾਰੀਆਂ ਨੂੰ ਸਨਮਾਨਿਤ ਕਰਨਾ ਹੈ | ਇਹ ਸਨਮਾਨ ਉਨ੍ਹਾਂ ਦੀ ਕਾਰਜਸ਼ੈਲੀ, ਮਿਹਨਤ, ਲਗਨ ਤੇ ਸਮਾਜ ਪ੍ਰਤੀ ਨਿਸ਼ਠਾ ਨੂੰ ਸਲਾਮ ਕਰਦੇ ਹੋਏ ਇਕ ਪ੍ਰੇਰਨਾ ਸਰੋਤ ਵਜੋਂ ਪੇਸ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਾਣਾ ਹੈ, ਉਨ੍ਹਾਂ ਦੀ ਚੋਣ ਉਨ੍ਹਾਂ ਦੇ ਕੰਮ ਤੇ ਸਮਾਜਿਕ ਯੋਗਦਾਨ ਨੂੰ ਦੇਖਦੇ ਹੋਏ ਬਹੁਤ ਹੀ ਧਿਆਨ ਪੂਰਵਕ ਕੀਤੀ ਗਈ ਹੈ | ਇਹ ਸਨਮਾਨ ਸਮਾਜ ਦੇ ਵੱਖ-ਵੱਖ ਵਰਗਾਂ 'ਚ ਸਕਾਰਾਤਮਿਕ ਤਬਦੀਲੀ ਲਿਆਉਣ ਵਾਲੇ ਮਹਾਨ ਲੋਕਾਂ ਨੂੰ ਸਨਮਾਨਿਤ ਕਰਨ ਦਾ ਇਕ ਮਹੱਤਵਪੂਰਨ ਕਦਮ ਹੈ | ਮੋਗਾ ਵਿਕਾਸ ਮੰਚ ਨੇ ਇਲਾਕੇ ਦੇ ਸਿੱਖਿਆ ਪ੍ਰੇਮੀਆਂ, ਨਾਗਰਿਕਾਂ ਤੇ ਐਨ. ਜੀ. ਓ. ਨੂੰ ਇਸ ਵਿਸ਼ੇਸ਼ ਅਧਿਆਪਕ ਸਨਮਾਨ ਸਮਾਰੋਹ ਵਿਚ ਸ਼ਾਮਿਲ ਹੋਣ ਅਤੇ ਇਨ੍ਹਾਂ ਯੋਗਦਾਨੀਆਂ ਦਾ ਸਨਮਾਨ ਕਰਨ ਲਈ ਬੇਨਤੀ ਕੀਤੀ |
ਪਿਛਲੀ ਖ਼ਬਰ ਨਿਊ ਟਾਊਨ ਟਰੇਡਰਜ਼ ਐਸੋਸੀਏਸ਼ਨ ਵਲੋਂ ਤਿੰਨ ਦਿਨਾ ਗਣੇਸ਼ ਮਹਾਂ ਉਤਸਵ ਸ਼ੁਰੂ ਅਗਲੀ ਖ਼ਬਰ ਰਾਜਿੰਦਰ ਸਿੰਘ ਡੱਲਾ ਹੜ੍ਹ ਪ੍ਰਭਾਵਿਤ ਲੋਕਾਂ ਲਈ 250 ਕੁਇੰਟਲ ਪਸ਼ੂਆਂ ਲਈ ਅਚਾਰ ਤੇ 125 ਤਰਪਾਲਾਂ ਲੈ ਕੇ ਪਹੁੰਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।