18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪੰਜਾਬ ਸਰਕਾਰ ਬੀਬੀਆਂ ਨੂੰ ਦਿੱਤੇ ਜਾਣ ਵਾਲੇ 1000 ਰੁਪਏ ਹੜ੍ਹ ਪੀੜਤ ਔਰਤਾਂ ਨੂੰ ਤੁਰੰਤ ਦੇਵੇ-ਕੁਲਵੰਤ ਸਿੰਘ ਮਲੂਕਾ

ਅਜੀਤ ਡੈਸਕ 31-08-2025
ਸਮਾਧ ਭਾਈ, 30 ਅਗਸਤ (ਜਗਰੂਪ ਸਿੰਘ ਸਰੋਆ)-ਪੰਜਾਬ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਸੂਬੇ ਦੀਆਂ ਔਰਤਾਂ ਨੂੰ ਹਜ਼ਾਰ-ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਉਹ ਹੁਣ ਹੜ੍ਹ ਪੀੜਤ ਔਰਤਾਂ ਨੂੰ ਫੌਰੀ ਜਾਰੀ ਕਰਕੇ ਆਪਣਾ ਵਾਅਦਾ ਪੂਰਾ ਕਰੇ | ਇਹ ਪ੍ਰਗਟਾਵਾ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਤੇ ਮਲੂਕਾ ਪਬਲਿਕ ਸਕੂਲ ਸਮਾਧ ਭਾਈ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਨੇ ਕੀਤਾ | ਉਨ੍ਹਾਂ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਦਰਿਆਵਾਂ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਦਾ ਘਰਾਂ, ਪਸ਼ੂਆਂ ਤੇ ਫਸਲਾਂ ਦਾ ਬਹੁਤ ਨੁਕਸਾਨ ਹੋਇਆ ਹੈ ਤੇ ਉਨ੍ਹਾਂ ਲੋਕਾਂ ਦੀਆਂ ਆਉਣ ਵਾਲੀਆਂ ਦੋ ਫਸਲਾਂ ਨਹੀਂ ਹੋਣਗੀਆਂ ਇਸ ਲਈ ਪਰਿਵਾਰ ਦੀਆਂ ਅÏਰਤਾਂ ਨੂੰ ਹਜ਼ਾਰ-ਹਜ਼ਾਰ ਰੁਪਏ ਤੇ ਪ੍ਰਤੀ ਪਰਿਵਾਰ ਇਕ ਲੱਖ ਪ੍ਰਤੀ ਏਕੜ ਮੁਆਵਜ਼ਾ ਰਾਸ਼ੀ ਦਿੱਤੀ ਜਾਵੇ ਤਾਂ ਜੋ ਉਹ ਆਪਣੀ ਜੀਵਿਕਾ ਦੁਬਾਰਾ ਤੋਂ ਚਲਾ ਸਕਣ | ਉਨ੍ਹਾਂ ਕਿਹਾ ਕਿ ਜਿਹੜੇ ਗਰੀਬ ਲੋਕਾਂ ਦੇ ਘਰ ਡਿਗ ਪਏ ਹਨ ਤੇ ਉਨ੍ਹਾਂ ਦੇ ਪਸ਼ੂਆਂ ਦਾ ਬਹੁਤ ਨੁਕਸਾਨ ਹੋ ਗਿਆ ਹੈ ਇਸ ਲਈ ਯੋਗ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇ | ਉਨ੍ਹਾਂ ਸਰਕਾਰ ਵਲੋਂ ਮੌਸਮ ਨੂੰ ਦੇਖਦਿਆਂ ਅਗਾਊਾ ਯੋਗ ਪ੍ਰਬੰਧ ਨਾ ਕੀਤੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਲੋਕ ਅਤੇ ਸਮਾਜ ਸੇਵੀ ਸੰਸਥਾਵਾਂ ਆਪਣੇ ਤੌਰ 'ਤੇ ਹੀ ਪ੍ਰਬੰਧ ਕਰ ਰਹੇ ਹਨ ਪਰ ਸਰਕਾਰ ਇਸ ਆਫ਼ਤ 'ਤੇ ਢਿੱਲ ਵਰਤ ਰਹੀ ਹੈ |
ਪਿਛਲੀ ਖ਼ਬਰ ਪਿੰਡ ਕੋਟਲਾ ਰਾਏਕਾ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਏਅਰਟੈੱਲ ਕੰਪਨੀ ਦਾ 15 ਦਿਨਾਂ ਤੋਂ ਨੈੱਟਵਰਕ ਨਾ ਆਉਣ ਕਾਰਨ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।