18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਅਜੀਤ ਡੈਸਕ 31-08-2025
ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ)-ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਨਿਵਾਸ ਸਥਾਨ 'ਤੇ ਸਥਿਤ ਦਫ਼ਤਰ 'ਚ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਇਹ ਉਨ੍ਹਾਂ ਦਾ ਫ਼ਰਜ਼ ਬਣਦਾ ਹੈ ਕਿ ਕੋਈ ਵੀ ਦਫ਼ਤਰ ਤੋਂ ਦੁਖੀ ਨਾ ਹੋਵੇ | ਇਸ ਲਈ ਵੱਧ ਤੋਂ ਵੱਧ ਸਮੱਸਿਆਵਾਂ ਨੂੰ ਮੌਕੇ 'ਤੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਸ ਨੂੰ ਉਨ੍ਹਾਂ ਦੇ ਧਿਆਨ 'ਚ ਲਿਆਂਦਾ ਜਾਵੇ, ਜਿਸ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ | ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ, ਅਹੁਦੇਦਾਰ, ਕੌਂਸਲਰ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
ਪਿਛਲੀ ਖ਼ਬਰ ਮਨਜੀਤ ਸਿੰਘ ਨੂੰ ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਦਾ ਥਾਪਿਆ ਪ੍ਰਧਾਨ ਅਗਲੀ ਖ਼ਬਰ ਪਿੰਡ ਕੋਟਲਾ ਰਾਏਕਾ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।