18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹੜ੍ਹ ਪੀੜਤਾਂ ਲਈ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣੇ ਵਾਲਿਆਂ ਵਲੋਂ ਹਰ ਸੰਭਵ ਸਹਾਇਤਾ ਦਾ ਐਲਾਨ

ਅਜੀਤ ਡੈਸਕ 31-08-2025
ਬਾਘਾ ਪੁਰਾਣਾ, 30 ਅਗਸਤ (ਟਿੰਕੂ ਕਾਠਪਾਲ)-ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣੇ ਵਾਲਿਆਂ ਨੇ ਹੜ੍ਹ ਪੀੜਤਾਂ ਪ੍ਰਤੀ ਗਹਿਰੀ ਹਮਦਰਦੀ ਜ਼ਾਹਿਰ ਕਰਦਿਆਂ ਉਨ੍ਹਾਂ ਲਈ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਹੜ੍ਹਾਂ ਕਾਰਨ ਬੇਘਰ ਹੋਏ ਪਰਿਵਾਰਾਂ ਨੂੰ ਗੁਰਦੁਆਰਾ ਸਾਹਿਬ ਵਲੋਂ ਰਹਿਣ ਲਈ ਕਮਰੇ ਤੇ ਹੋਰ ਜ਼ਰੂਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ | ਗੁਰਦੁਆਰਾ ਸਾਹਿਬ ਦੀ ਸੇਵਾ ਸੰਸਥਾ ਵਲੋਂ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜਲਦੀ ਹੀ ਸਹਾਇਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ | ਜਿਸ ਅਧੀਨ ਪੀੜਤ ਪਰਿਵਾਰਾਂ ਨੂੰ ਰਹਿਣ ਦੀ ਸਹੂਲਤ ਦੇ ਨਾਲ-ਨਾਲ ਰੋਜ਼ਮਰ੍ਹਾ ਦੀਆਂ ਜ਼ਰੂਰੀ ਵਸਤੂਆਂ ਜਿਵੇਂ ਕਿ ਖਾਣ-ਪੀਣ ਦਾ ਸਾਮਾਨ ਤੇ ਹੋਰ ਜ਼ਰੂਰੀ ਸਮਗਰੀ ਵੰਡੀ ਜਾਵੇਗੀ | ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸੰਤ ਬਾਬਾ ਗੁਰਦੀਪ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਸਹਿਯੋਗ ਕਰਨ | ਇਸ ਤੋਂ ਇਲਾਵਾ ਸੰਤ ਬਾਬਾ ਗੁਰਦੀਪ ਸਿੰਘ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਪੀੜਤ ਖੇਤਰਾਂ ਵਿਚ ਤੁਰੰਤ ਰਾਹਤ ਅਤੇ ਪੁਨਰਵਾਸ ਦੇ ਕੰਮਾਂ ਨੂੰ ਤੇਜ਼ ਕਰਨ |
ਪਿਛਲੀ ਖ਼ਬਰ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਉਜਾਲਾ ਜਾਗਰਣ ਕਲੱਬ ਦੇ ਮੈਂਬਰਾਂ ਨੇ ਮਾਲਵਿਕਾ ਸੂਦ ਨੂੰ ਦਿੱਤਾ ਜਗਰਾਤੇ ਦਾ ਸੱਦਾ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।