ਧਰਮਕੋਟ, 30 ਅਗਸਤ (ਪਰਮਜੀਤ ਸਿੰਘ)-ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਵਿਖੇ ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਪੈ੍ਰਜ਼ੀਡੈਂਟ ਦਵਿੰਦਰਪਾਲ ਸਿੰਘ, ਚੇਅਰਮੈਨ ਰਵਿੰਦਰ ਗੋਇਲ ਤੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਮਧੂ ਸ਼ਰਮਾ ਦੀ ਯੋਗ ਅਗਵਾਈ ਰਾਸ਼ਟਰੀ ਖੇਡ ਦਿਵਸ ਮਨਾਇਆ | ਪ੍ਰੋਗਰਾਮ 'ਚ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਮਧੂ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਦੱਸਿਆ ਕਿ ਇਸ ਦਿਨ ਹਾਕੀ ਦੇ ਪ੍ਰਸਿੱਧ ਖਿਡਾਰੀ ਮੇਜਰ ਧਿਆਨ ਚੰਦ ਦੇ ਜੀਵਨ ਅਤੇ ਯੋਗਦਾਨ ਨੂੰ ਯਾਦ ਕਰਨ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਮਨਾਇਆ ਜਾਂਦਾ ਹੈ | ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ | ਰੱਸੀ ਟੱਪਣ ਦੇ ਮੁਕਾਬਲੇ 'ਚ ਕਾਲਜ ਦੀ ਵਿਦਿਆਰਥਣ ਤਨੂ ਨੇ ਪਹਿਲਾ, ਮੈਕ ਰੇਸ ਵਿਚ ਦਰਸਿਕਾ ਨੇ ਪਹਿਲਾ, ਹਰਲੀਨ ਕੌਰ ਨੇ ਦੂਜਾ, ਮਿਊਜ਼ੀਕਲ ਚੇਅਰ ਵਿਚ ਸੰਤੋਸ਼ ਕੌਰ ਨੇ ਪਹਿਲਾ, ਮਨਪ੍ਰੀਤ ਕੌਰ ਨੇ ਦੂਜਾ, ਲੈਮਨ ਰੇਸ 'ਚ ਲਵਪ੍ਰੀਤ ਕੌਰ ਨੇ ਪਹਿਲਾ, ਅਨਮੋਲਪ੍ਰੀਤ ਕੌਰ ਨੇ ਦੂਜਾ, ਕੈਰਮ 'ਚ ਵਰੁਣ ਨੇ ਪਹਿਲਾ, ਧਰੁਵ ਨੇ ਦੂਜਾ ਤੇ ਰੱਸਾਕਸ਼ੀ ਮੁਕਾਬਲੇ 'ਚ ਬੀ. ਏ. ਐਲ. ਐਲ. ਬੀ. ਪਹਿਲੇ, ਤੀਜੇ ਤੇ ਨੌਵੇਂ ਸਮੈਸਟਰ ਦੇ ਵਿਦਿਆਰਥੀ ਜੇਤੂ ਰਹੇ | ਚੈੱਸ ਮੁਕਾਬਲੇ ਵਿਚੋਂ ਪਹਿਲਾ ਸਥਾਨ ਬਿਕਰਮ ਸਿੰਘ ਤੇ ਦੂਜਾ ਸਥਾਨ ਇਕਬਾਲ ਸਿੰਘ ਨੇ ਪ੍ਰਾਪਤ ਕੀਤਾ | ਕਾਲਜ ਦੇ ਵਿਦਿਆਰਥੀਆਂ 'ਚ ਕਿ੍ਕਟ ਦਾ ਮੈਚ ਵੀ ਖੇਡਿਆ ਗਿਆ | ਖੇਡ ਦਿਵਸ ਦੇ ਅੰਤ 'ਚ ਡਾ. ਮਧੂ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਤਗਮੇ ਦੇ ਕੇ ਸਨਮਾਨਿਤ ਕੀਤਾ |