18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਟੈਕਨੀਕਲ ਸਰਵਿਸਿਜ਼ ਯੂਨੀਅਨ ਬਿਜਲੀ ਬੋਰਡ ਦੀ ਮੀਟਿੰਗ

ਅਜੀਤ ਡੈਸਕ 31-08-2025
ਮੋਗਾ, 30 ਅਗਸਤ (ਗੁਰਤੇਜ ਸਿੰਘ ਬੱਬੀ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਫ਼ਰੀਦਕੋਟ ਦੀ ਕਨਵੈਨਸ਼ਨ ਫਰੀਡਮ ਫਾਈਟਰ ਉੱਤਰਾਧਿਕਾਰੀ ਹਾਲ ਮੋਗਾ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਸਰਕਲ ਕਮੇਟੀ ਦੀ ਅਗਵਾਈ ਹੇਠ ਕੀਤੀ ਗਈ | ਕਨਵੈਨਸ਼ਨ 'ਚ ਵਿਸ਼ੇਸ਼ ਤੌਰ 'ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਕੋ ਕਨਵੀਨਰ ਹਰਪ੍ਰੀਤ ਸਿੰਘ ਫ਼ਰੀਦਕੋਟ ਪਹੁੰਚੇ | ਕਨਵੈਨਸ਼ਨ ਅੰਦਰ ਪੱਛਮ ਜ਼ੋਨ ਦੇ ਸਾਬਕਾ ਪ੍ਰਧਾਨ ਦਰਸ਼ਨ ਸਿੰਘ ਸਰਾਵਾਂ, ਪ੍ਰੀਤਮ ਸਿੰਘ ਪਿੰਡੀ ਸਾਬਕਾ ਸੀਨੀਅਰ ਮੀਤ ਪ੍ਰਧਾਨ, ਸਰਕਲ ਪ੍ਰਧਾਨ ਗੁਰਪ੍ਰੀਤ ਸਿੰਘ, ਅਮਰ ਚੰਦ, ਨਰਿੰਦਰਜੀਤ ਸਿੰਘ ਸਰਕਲ ਆਗੂ, ਅਵਤਾਰ ਸਿੰਘ, ਸਿਮਰਜੀਤ ਸਿੰਘ, ਨਰਿੰਦਰ ਸਿੰਘ, ਗੁਰਤੇਜ ਸਿੰਘ, ਹਰਪ੍ਰੀਤ ਸਿੰਘ ਖ਼ਾਲਸਾ, ਸ਼ਮਿੰਦਰ ਸਿੰਘ, ਬਲਜਿੰਦਰ ਸਿੰਘ ਸਾਰੇ ਡਵੀਜ਼ਨ ਆਗੂਆਂ ਨੇ ਸੰਬੋਧਨ ਕਰਦੇ ਹੋਏ ਹਾਜ਼ਰ ਸਾਥੀਆਂ ਨੂੰ ਜਥੇਬੰਦ ਚੋਣਾਂ ਬਾਰੇ ਅਤੇ ਪਿਛਲੇ ਸਮੇਂ ਲੜੇ ਸੰਘਰਸ਼ ਬਾਰੇ ਜਾਣਕਾਰੀ ਸਾਂਝੀ ਕੀਤੀ | ਬੁਲਾਰਿਆਂ ਵਲੋਂ ਪਿਛਲੇ ਦਿਨੀਂ ਮੁਲਾਜ਼ਮ ਮੰਗਾਂ 'ਤੇ ਲੜੇ ਸੰਘਰਸ਼ ਵਿਚ ਸ਼ਾਮਿਲ ਹੋਣ ਦੇ ਕਾਰਨਾਂ ਦੀ ਵੀ ਪੂਰੀ ਜਾਣਕਾਰੀ ਦਿੱਤੀ ਕਿ ਫ਼ਰੰਟ ਵਲੋਂ ਜੁਆਇੰਟ ਫੋਰਮ ਤੇ ਏਕਤਾ ਮੰਚ ਨੂੰ ਸੰਘਰਸ਼ ਵਿਚ ਸ਼ਾਮਿਲ ਕਰਨ ਲਈ ਚਿੱਠੀ ਲਿਖੀ ਗਈ ਪਰ ਉਨ੍ਹਾਂ ਵਲੋਂ ਕੋਈ ਵੀ ਹੁੰਗਾਰਾ ਨਾ ਮਿਲਣ 'ਤੇ ਸੰਘਰਸ਼ਸ਼ੀਲ ਮੋਰਚੇ ਵਿਚ ਕੰਮ ਕਰਦੀਆਂ ਜਥੇਬੰਦੀਆਂ ਦੀ ਰਾਏ ਨਾਲ ਦੋਬਾਰਾ ਫਿਰ ਚਿੱਠੀ ਲਿਖੀ ਗਈ ਪਰ ਮੈਨੇਜਮੈਂਟ ਦੀ ਸਾਂਝ ਨਾਲ ਚੱਲਣ ਵਾਲੀ ਲੀਡਰਸ਼ਿਪ ਨੇ ਆਪਣੀ ਹਉਮੈ ਤੋਂ ਟੱਸ ਮੱਸ ਨਾ ਹੋ ਕੇ ਉਪਰੋਕਤ ਚਿੱਠੀਆਂ ਦੀ ਕੋਈ ਪ੍ਰਵਾਹ ਨਹੀਂ ਕੀਤੀ | ਸਟੇਜ ਦੀ ਕਾਰਵਾਈ ਸਰਕਲ ਸਕੱਤਰ ਗੁਰਬਿੰਦਰ ਸਿੰਘ ਵਲੋਂ ਨਿਭਾਈ ਗਈ |
ਪਿਛਲੀ ਖ਼ਬਰ ਟਰਾਂਸਫਾਰਮਰ ਚੋਰੀ ਕਰਨ ਵਾਲੇ ਗਰੋਹ ਦੇ ਚਾਰ ਮੈਂਬਰ ਚੋਰੀ ਕੀਤੇ ਤਾਂਬੇ ਸਮੇਤ ਕਾਬੂ ਅਗਲੀ ਖ਼ਬਰ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।