18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਰੋਟਰੀ ਕਲੱਬ ਮੋਗਾ ਸਿਟੀ ਦਾ ਪਰਿਵਾਰ ਮਿਲਨ ਸਮਾਰੋਹ ਤੇ ਸਹੁੰ ਚੁੱਕ ਸਮਾਗਮ 6 ਨੂੰ -ਵਿਜੇ ਮਦਾਨ

ਅਜੀਤ ਡੈਸਕ 31-08-2025
ਮੋਗਾ, 30 ਅਗਸਤ (ਜਸਪਾਲ ਸਿੰਘ ਬੱਬੀ)-ਸਮਾਜ ਸੇਵੀ ਕਾਰਜਾਂ 'ਚ ਜੁਟੀ ਹੋਈ ਰੋਟਰੀ ਕਲੱਬ ਮੋਗਾ ਸਿਟੀ ਵਲੋਂ ਸ਼ਿਵ ਕਿਰਪਾ ਬਿਰਧ ਆਸ਼ਰਮ ਮੋਗਾ ਵਿਖੇ ਬਜ਼ੁਰਗਾਂ ਨੂੰ ਦੁਪਹਿਰ ਦਾ ਭੋਜਨ ਛਕਾਇਆ | ਇਸ ਮੌਕੇ ਚੇਅਰਮੈਨ ਰੋਟੇਰੀਅਨ ਵਿਜੇ ਮਦਾਨ, ਪ੍ਰਧਾਨ ਪ੍ਰਵੇਸ਼ ਗੋਇਲ ਨੇ ਕਿਹਾ ਕਿ ਬਜ਼ੁਰਗ ਸਾਡਾ ਵਡਮੁੱਲਾ ਸਰਮਾਇਆ ਹਨ | ਬਜ਼ੁਰਗਾਂ ਨੂੰ ਭੋਜਨ ਮੁਹੱਈਆ ਕਰਵਾਉਣ ਦੀ ਇਹ ਸੇਵਾ ਬਜ਼ੁਰਗਾਂ ਪ੍ਰਤੀ ਸਤਿਕਾਰ, ਹਮਦਰਦੀ ਹੈ | ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਸੇਵਾ ਕਰਨ ਤੋਂ ਵਧੀਆ ਕੋਈ ਸੇਵਾ ਨਹੀਂ ਹੈ | ਉਨ੍ਹਾਂ ਕਿਹਾ ਕਿ ਕਲੱਬ ਵਲੋਂ ਭਵਿੱਖ ਵਿਚ ਵੀ ਅਜਿਹੇ ਸਮਾਜ ਸੇਵਾ ਪ੍ਰਾਜੈਕਟ ਜਾਰੀ ਰਹਿਣਗੇ | ਉਨ੍ਹਾਂ ਦੱਸਿਆ ਕਿ ਕਲੱਬ 6 ਸਤੰਬਰ ਨੂੰ ਪਰਿਵਾਰਕ ਮਿਲਨ ਸਮਾਰੋਹ ਤੇ ਸਹੁੰ ਚੁੱਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ 'ਚ ਨਵੇਂ ਬਣੇ ਪ੍ਰਧਾਨ ਪ੍ਰਵੇਸ਼ ਗੋਇਲ ਤੇ ਚੁਣੀ ਟੀਮ ਨੂੰ ਰੋਟਰੀ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚੁਕਾਈ ਜਾਵੇਗੀ | ਸਮਾਗਮ 'ਚ ਰੋਟਰੀ ਇੰਟਰਨੈਸ਼ਨਲ 3090 ਦੇ ਗਵਰਨਰ ਭੁਪੇਸ਼ ਮਹਿਤਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਣਗੇ | ਇਸ ਮੌਕੇ ਸਾਬਕਾ ਜ਼ਿਲ੍ਹਾ ਗਵਰਨਰ ਰੋਟਰੀ ਡਾ. ਅਰੁਣ ਗੁਪਤਾ, ਪ੍ਰਧਾਨ ਰੋਟੇਰੀਅਨ ਪ੍ਰਵੇਸ਼ ਗੋਇਲ, ਚੇਅਰਮੈਨ ਵਿਜੇ ਮਦਾਨ, ਰਾਜਿੰਦਰ ਸਚਦੇਵਾ, ਰਾਜੀਵ ਸਿੰਗਲਾ, ਵਿਨੋਦ ਗਰਗ, ਸ਼ਿਵਾਂਸ਼ ਗੋਇਲ, ਗੌਰਵ ਮਿੱਤਲ, ਬਿੱਟੂ ਕਾਲੜਾ, ਮੋਹਿਤ ਕੁਮਾਰ ਸਮੇਤ ਕਲੱਬ ਮੈਂਬਰ ਸ਼ਾਮਿਲ ਸਨ |
ਪਿਛਲੀ ਖ਼ਬਰ 20 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਜ਼ਰੂਰੀ ਸਾਮਾਨ ਵੰਡਿਆ ਅਗਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਲਗਾਤਾਰ ਲਗਵਾ ਰਹੀ ਹੈ ਵਿਜ਼ਟਰ ਵੀਜ਼ੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।