18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਬਰਜਿੰਦਰ ਸਿੰਘ ਮੱਖਣ ਤੇ ਬਲਦੇਵ ਸਿੰਘ ਮਾਣੂੰਕੇ ਨੂੰ ਜ਼ਿਲ੍ਹਾ ਆਬਜ਼ਰਵਰ ਲਗਾਉਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਅਜੀਤ ਡੈਸਕ 31-08-2025
ਕਿਸ਼ਨਪੁਰਾ ਕਲਾਂ, 30 ਅਗਸਤ (ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਪੰਜ ਮੈਂਬਰੀ ਕਮੇਟੀ ਵਲੋਂ ਲੁਧਿਆਣਾ ਦਿਹਾਤੀ (ਪੁਲਿਸ ਜ਼ਿਲ੍ਹਾ ਜਗਰਾਉਂ) ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਤੇ ਬਲਦੇਵ ਸਿੰਘ ਮਾਣੂੰਕੇ ਨੂੰ ਪਾਰਟੀ ਅਬਜ਼ਰਵਰ ਲਗਾਉਣ ਤੇ ਪਾਰਟੀ ਆਗੂਆਂ, ਵਰਕਰਾਂ ਨੇ ਖ਼ੁਸ਼ੀ ਪ੍ਰਗਟਾਈ | ਇਸ ਸੰਬੰਧੀ ਪਾਰਟੀ ਪ੍ਰਧਾਨ ਤੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਸਰਕਲ ਅਜੀਤਵਾਲ ਦੇ ਪ੍ਰਧਾਨ ਬਲਜੀਤ ਸਿੰਘ ਚੁਗਾਵਾਂ ਨੇ ਕਿਹਾ ਕਿ ਪਾਰਟੀ ਦੀ ਚੜ੍ਹਦੀ ਕਲਾ ਲਈ ਇਨ੍ਹਾਂ ਆਗੂਆਂ ਵਲੋਂ ਕੀਤੀ ਮਿਹਨਤ ਤੇ ਸੇਵਾ ਨੂੰ ਦੇਖਦਿਆਂ ਇਹ ਜ਼ਿੰਮੇਵਾਰੀਆਂ ਮਿਲੀਆਂ ਹਨ, ਜੋ ਪਹਿਲਾਂ ਤੋਂ ਵੀ ਵਧ ਕੇ ਸਾਬਤ ਹੋਣਗੀਆਂ | ਉਨ੍ਹਾਂ ਕਿਹਾ ਕਿ ਦਿਨ-ਬ-ਦਿਨ ਪਾਰਟੀ ਦੇ ਪਰਿਵਾਰ ਵਿਚ ਹੋ ਰਿਹਾ ਵਾਧਾ ਆਉਣ ਵਾਲੇ ਸਮੇਂ ਵਿਚ ਪਾਰਟੀ ਦੀ ਚੜ੍ਹਦੀ ਕਲਾ ਦੀ ਨਿਸ਼ਾਨੀ ਹੈ | ਇਸ ਮੌਕੇ ਸਾਬਕਾ ਚੇਅਰਮੈਨ ਰਣਧੀਰ ਸਿੰਘ ਢਿੱਲੋਂ, ਇੰਦਰਜੀਤ ਸਿੰਘ ਰਾਜਾ, ਨੀਟਾ ਚੁਗਾਵਾਂ, ਹਰਵਿੰਦਰ ਸਿੰਘ ਮੈਂਬਰ, ਕਿਸਾਨ ਆਗੂ ਜਸਵੀਰ ਸਿੰਘ, ਸੁਖਵਿੰਦਰ ਸਿੰਘ ਨੀਟਾ ਮੈਂਬਰ, ਹਰਜਿੰਦਰ ਸਿੰਘ ਚੁਗਾਵਾਂ, ਨਛੱਤਰ ਸਿੰਘ ਢੁੱਡੀਕੇ ਸਾਬਕਾ ਸਰਪੰਚ ਬਚਿੱਤਰ ਸਿੰਘ ਕਿਲੀ, ਮਲਕੀਤ ਸਿੰਘ ਟੈਂਟ ਵਾਲੇ, ਰਣਜੀਤ ਸਿੰਘ ਕੋਕਰੀ ਕਲਾਂ, ਐਡਵੋਕੇਟ ਜਗਦੇਵ ਸਿੰਘ ਪੁਰਾਣੇ ਵਾਲਾ, ਗੁਰਪ੍ਰੀਤ ਸਿੰਘ ਮੱਦੋਕੇ ਅਮਨਾ ਹੇਰ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਡੱਲਾ ਅੱਗੇ ਆਏ ਅਗਲੀ ਖ਼ਬਰ ਸਰਕਾਰੀ ਕਾਲਜ ਫ਼ਤਿਹਗੜ੍ਹ ਕੋਰੋਟਾਣਾ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।