18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਸੂਬੇ ਦਾ ਅਥਾਹ ਵਿਕਾਸ ਹੋਇਆ–ਅਕਾਲੀ ਆਗੂ

ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਮੋਗਾ ਦੇ ਸ਼ਹਿਰੀ ਪ੍ਰਧਾਨ ਬਣਾਏ 'ਤੇ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਦਾ ਵਿਸ਼ੇਸ਼ ਸਨਮਾਨ ਕਰਦੇ ਹੋਏ ਜਥੇਦਾਰ ਤੀਰਥ ਸਿੰਘ ਮਾਹਲਾ ਤੇ ਪਾਰਟੀ ਦੇ ਸੀਨੀਅਰ ਆਗੂ | ਤਸਵੀਰ : ਸੁਖਦੇਵ ਸਿੰਘ ਖ਼ਾਲਸਾ <br/> 31-08-2025
ਨਿਹਾਲ ਸਿੰਘ ਵਾਲਾ, 30 ਅਗਸਤ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਚਾਰ ਪਾਤਸ਼ਾਹੀਆਂ ਦੀ ਚਰਨਛੋਹ ਪ੍ਰਾਪਤ ਪਿੰਡ ਪੱਤੋ ਹੀਰਾ ਸਿੰਘ ਦੇ ਗੁਰਦੁਆਰਾ ਗੁਰੂਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਮੋਗਾ ਦਾ ਸ਼ਹਿਰੀ ਪ੍ਰਧਾਨ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨਿਯੁਕਤ ਕਰਨ ਦੀ ਖ਼ੁਸ਼ੀ 'ਚ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਸ਼ਬਦਾਂ ਦਾ ਕੀਰਤਨ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਤੀਰਥ ਸਿੰਘ ਮਾਹਲਾ, ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਰਾਜਵਿੰਦਰ ਸਿੰਘ ਧਰਮਕੋਟ, ਰਣਵਿੰਦਰ ਸਿੰਘ ਪੱਪੂ ਰਾਮੰੂਵਾਲਾ, ਸ਼ਹਿਰੀ ਪ੍ਰਧਾਨ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਮਾਂ ਪਾਰਟੀ ਹੈ, ਜੋ ਕਿ ਇਕ ਖੇਤਰੀ ਪਾਰਟੀ ਹੋਣ ਦੇ ਨਾਤੇ ਸੂਬੇ ਦੇ ਲੋਕਾਂ ਦੇ ਹੱਕਾਂ ਲਈ ਹਰ ਪੱਖ ਡਟ ਕੇ ਅਗਵਾਈ ਕੀਤੀ ਹੈ ਤੇ ਆਉਣ ਵਾਲੇ ਸਮੇਂ 'ਚ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਲੋਕ ਭਲਾਈ ਨੀਤੀਆਂ ਜਾਰੀ ਰੱਖੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹਮੇਸ਼ਾ ਹੀ ਪੰਜਾਬ ਨੇ ਸਰਬ ਪੱਖੀ ਵਿਕਾਸ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਸਰਕਾਰ ਨੂੰ ਚਲਦਾ ਕਰਨ ਲਈ ਸਮੇਂ ਦੀ ਉਡੀਕ 'ਚ ਹਨ | ਇਸ ਮੌਕੇ ਰਜਿੰਦਰ ਸਿੰਘ ਡੱਲਾ, ਗੁਰਮੀਤ ਸਿੰਘ ਗਗੜਾ, ਯੂਥ ਪ੍ਰਧਾਨ ਮੋਗਾ ਹਰਜੋਤ ਸਿੰਘ ਡੇਮਰੂ, ਰਣਧੀਰ ਸਿੰਘ ਪ੍ਰਧਾਨ ਐਸ.ਸੀ. ਵਿੰਗ, ਰਣਜੀਤ ਸਿੰਘ ਭਾਊ ਮੋਗਾ, ਡਾ. ਸੁਰਜੀਤ ਸਿੰਘ ਨੰਗਲ, ਵਿਜੇ ਕੁਮਾਰ ਸ਼ਹਿਰੀ ਪ੍ਰਧਾਨ, ਸਰਪੰਚ ਗੁਰਮੀਤ ਸਿੰਘ ਭੋਲਾ ਦੀਨਾ, ਰਵੀਇੰਦਰਜੀਤ ਸਿੰਘ ਰਵੀ ਐਮ.ਸੀ. ਬੱਧਨੀ, ਡਾ. ਜੋਸ਼ੀ ਬੱਧਨੀ ਕਲਾਂ, ਹਰਜੀਤ ਸਿੰਘ ਲੋਪੋ, ਗੁਰਮੀਤ ਸਿੰਘ ਭੋਲਾ ਸਮਾਧ ਭਾਈ, ਬਲਾਕ ਪ੍ਰਧਾਨ ਬਲਕਰਨ ਸਿੰਘ ਮਾਣੰੂਕੇ, ਅਮਰਜੀਤ ਸਿੰਘ ਬੁੱਘੀਪੁਰਾ, ਪ੍ਰਧਾਨ ਰਾਮ ਸਿੰਘ ਪੱਤੋ, ਸਰਕਲ ਪ੍ਰਧਾਨ ਰੁਪਿੰਦਰ ਸਿੰਘ ਦੀਦਾਰੇ ਵਾਲਾ, ਗੁਰਚਰਨ ਸਿੰਘ ਨੰਗਲ, ਸੁਰਜੀਤ ਸਿੰਘ ਹਿੰਮਤਪੁਰਾ, ਸਰਪੰਚ ਅਜਮੇਰ ਸਿੰਘ ਬੁੱਟਰ, ਅਮਰਜੀਤ ਸਿੰਘ ਬੁੱਟਰ, ਬਸੰਤ ਸਿੰਘ ਦੌਧਰ, ਜਗਮੋਹਨ ਸਿੰਘ ਕੋਕਰੀ ਕਲਾਂ, ਚਰਨਪ੍ਰੀਤ ਸਿੰਘ ਆਟੰੂ ਡਾਲਾ, ਸੁਰਜੀਤ ਸਿੰਘ ਝੰਡੇਆਣਾ ਸ਼ਰਕੀ, ਡਾ. ਅਜਮੇਰ ਸਿੰਘ ਦੀਨਾ, ਸਰਪੰਚ ਕੁਲਦੀਪ ਸਿੰਘ ਮਧੇਕੇ, ਪਰਮਜੀਤ ਸਿੰਘ ਪੱਤੋ, ਕੌਰਾ ਸਿੰਘ ਪੱਤੋ, ਕਰਮ ਸਿੰਘ ਪੱਤੋ, ਹਰਜਿੰਦਰ ਸਿੰਘ ਕੁੱਸਾ, ਸਰਪੰਚ ਪੂਰਨ ਸਿੰਘ ਜਵਾਹਰ ਸਿੰਘ ਵਾਲਾ, ਅਮਨਜੀਤ ਸਿੰਘ ਬੁੱਟਰ, ਮੋਹਨ ਲਾਲ ਰੌਂਤਾ, ਹਰਜਿੰਦਰ ਸਿੰਘ ਖੋਟੇ, ਅਮਰਜੀਤ ਸਿੰਘ, ਕੁਲਵੰਤ ਸਿੰਘ ਗਰੇਵਾਲ, ਬਲਵੀਰ ਸਿੰਘ, ਸੁਖਦਰਸ਼ਨ ਸਿੰਘ, ਕਾਲਾ ਸਿੰਘ ਪੱਤੋ, ਪੂਰਨ ਸਿੰਘ ਪੱਤੋ, ਹਾਕਮ ਸਿੰਘ ਰਾਮਾ, ਰਾਜੂ ਮੱਦੋਕੇ, ਸਰਬਜੀਤ ਸਿੰਘ ਰਾਮਾ, ਗੋਲਡੀ ਪੱਤੋ, ਪ੍ਰਦੀਪ ਕੁਮਾਰ ਬੁੱਟਰ ਆਦਿ ਹਾਜ਼ਰ ਸਨ | ਸਮਾਗਮ ਦੇ ਅਖੀਰ 'ਚ ਚੇਅਰਮੈਨ ਖਣਮੁੱਖ ਭਾਰਤੀ ਵਲੋਂ ਆਏ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਹੈੱਡਮਾਸਟਰ ਐਸੋਸੀਏਸ਼ਨ ਦੇ ਵਫ਼ਦ ਨੇ ਹਲਕਾ ਵਿਧਾਇਕ ਨੂੰ ਮੰਗ-ਪੱਤਰ ਸੌਂਪਿਆ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਖੋਸਾ ਹੜ ਪੀੜਤ ਦੀ ਮਦਦ ਲਈ ਹਾਜ਼ਰ-ਬੀ. ਕੇ. ਯੂ. ਖੋਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।