22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਦਲਿਤ ਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਐੱਸ.ਡੀ.ਐਮ. ਨੂੰ ਮੰਗ ਪੱਤਰ

ਅਜੀਤ ਡੈਸਕ 21-09-2025
ਨਿਹਾਲ ਸਿੰਘ ਵਾਲਾ, 20 ਸਤੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)-ਮੀਂਹ ਅਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਅਤੇ ਹੋਰ ਮੰਗਾਂ ਨੂੰ ਲੈ ਕੇ ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਦੇ ਦਫਤਰ ਅੱਗੇ ਨਾਅਰੇਬਾਜ਼ੀ ਕੀਤੀ ਗਈ ਅਤੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਨਾਂਅ ਐਸ.ਡੀ.ਐਮ. ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ ਦੇ ਕਨਵੀਨਰ ਜਗਰਾਜ ਸਿੰਘ ਟੱਲੇਵਾਲ ਅਤੇ ਜੀਵਨ ਸਿੰਘ ਬਿਲਾਸਪੁਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿਨ੍ਹਾਂ ਦੇ ਘਰਾਂ ਦੀਆਂ ਛੱਤਾਂ ਡਿੱਗੀਆਂ ਹਨ ਉਨ੍ਹਾਂ ਨੂੰ 5 ਲੱਖ ਰੁਪਏ ਮੁਆਵਜ਼ਾ, ਜਿਨ੍ਹਾਂ ਦੇ ਮਕਾਨਾਂ ਵਿੱਚ ਤਰੇੜਾਂ ਆਈਆਂ ਹਨ ਜਾਂ ਹੋਰ ਨੁਕਸਾਨ ਹੋਇਆ ਹੈ ਉਨ੍ਹਾਂ ਦੀ ਮੁਰੰਮਤ ਲਈ ਦੋ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ | ਇਸ ਤੋਂ ਇਲਾਵਾ ਮਜ਼ਦੂਰਾਂ ਨੂੰ ਚੁੱਲ੍ਹਾ ਜਲਾਉਣ ਲਈ 50 ਹਜ਼ਾਰ ਰੁਪਏ ਤੱਕ ਦੀ ਰਾਸ਼ੀ ਦਾ ਮੁਆਵਜ਼ਾ ਦਿੱਤਾ ਜਾਵੇ | ਫਸਲਾਂ ਦੇ ਹੋਏ ਨੁਕਸਾਨ ਦਾ 70 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਅਤੇ ਇਸ ਦਾ 10 ਫੀਸਦੀ ਖੇਤ ਮਜ਼ਦੂਰਾਂ ਤੇ ਕਾਰੀਗਰਾਂ ਨੂੰ ਦਿੱਤਾ ਜਾਵੇ | ਇਸ ਮੌਕੇ ਮਜ਼ਦੂਰ ਆਗੂ ਹਰਬੰਸ ਸਿੰਘ, ਅਸ਼ੋਕ ਸਿੰਘ, ਡਾਕਟਰ ਗੁਰਮੇਲ ਸਿੰਘ ਮਾਛੀਕੇ, ਜਰਨੈਲ ਸਿੰਘ ਰਾਮਗੜ੍ਹ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਅਬਜ਼ਰਵਰ ਮਮਤਾ ਭੁਪੇਸ਼ ਵਲੋਂ ਬਠਿੰਡਾ ਦਿਹਾਤੀ ਦੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।