22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਟੇਟ ਹੈਲਥ ਏਜੰਸੀ ਪੰਜਾਬ ਦੀ ਟੀਮ ਵਲੋਂ ਮੋਗਾ ਦੇ ਪ੍ਰਾਈਵੇਟ ਹਸਪਤਾਲ ਦੀ ਅਚਨਚੇਤ ਚੈਕਿੰਗ <br/>

ਅਜੀਤ ਡੈਸਕ 21-09-2025
ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ ਸਮਾਂਬੱਧ ਅਤੇ ਬਿਨਾਂ ਕਿਸੇ ਰੁਕਾਵਟ ਦੇ ਲਾਭ ਦਿਵਾਉਣਾ ਯਕੀਨੀ ਬਣਾਉਣ ਲਈ ਸਟੇਟ ਹੈਲਥ ਏਜੰਸੀ ਪੰਜਾਬ ਦੀ ਟੀਮ ਨੇ ਲੁਧਿਆਣਾ ਟੀਮ ਦੇ ਨਾਲ ਮਿਲ ਕੇ ਮੋਗਾ ਜ਼ਿਲ੍ਹੇ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਅਚਾਨਕ ਜਾਂਚ ਕੀਤੀ | ਚੈਕਿੰਗ ਦੌਰਾਨ ਹਸਪਤਾਲ ਦੇ ਰਿਕਾਰਡਾਂ ਦੀ ਜਾਂਚ ਕੀਤੀ ਗਈ, ਲਾਭਪਾਤਰੀਆਂ ਦੇ ਵੇਰਵੇ ਵੇਖੇ ਗਏ | ਟੀਮ ਵਲੋਂ ਮਰੀਜ਼ਾਂ ਨਾਲ ਗੱਲਬਾਤ ਕਰ ਕੇ ਯੋਜਨਾ ਤਹਿਤ ਮਿਲਣ ਵਾਲੀਆਂ ਸੇਵਾਵਾਂ ਦਾ ਰੀਵਿਊ ਕੀਤਾ | ਇਸ ਟੀਮ ਦੀ ਅਗਵਾਈ ਸਟੇਟ ਹੈਲਥ ਸੁਸਾਇਟੀ ਪੰਜਾਬ ਦੇ ਸੀ.ਈ.ਓ. ਡਾ. ਸੁਰਿੰਦਰ ਕੌਰ ਵਲੋਂ ਕੀਤੀ ਗਈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਗੁਣਵੱਤਾ ਵਾਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ | ਸਿਹਤ ਖੇਤਰ ਵਿਚ ਸਰਕਾਰੀ ਸਕੀਮਾਂ ਦਾ ਲਾਹਾ ਜ਼ਮੀਨੀ ਪੱਧਰ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ | ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਲਾਭਪਾਤਰੀ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਪੂਰਨ ਪਾਰਦਰਸ਼ੀ ਢੰਗ ਨਾਲ ਲਾਭ ਦਿਵਾਉਣ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ | ਉਨ੍ਹਾਂ ਕਿਹਾ ਕਿ ਇਸ ਕਿਸਮ ਦੀਆਂ ਅਚਨਚੇਤ ਚੈਕਿੰਗਾਂ ਸਕੀਮ ਦੀ ਪਾਰਦਰਸ਼ਤਾ, ਜ਼ਿੰਮੇਵਾਰੀ ਅਤੇ ਸਿਹਤ ਸੇਵਾਵਾਂ ਦੀ ਗੁਣਵੱਤਾ ਵਿਚ ਵਾਧਾ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਚੈਕਿੰਗਾਂ ਜ਼ਿਲ੍ਹਾ ਪੱਧਰ 'ਤੇ ਨਿਰੰਤਰ ਜਾਰੀ ਰਹਿਣਗੀਆਂ ਤਾਂ ਜੋ ਕੋਈ ਵੀ ਲਾਭਪਾਤਰੀ ਆਪਣੇ ਹੱਕ ਤੋਂ ਵਾਂਝਾ ਨਾ ਰਹਿ ਜਾਵੇ |

ਪਿਛਲੀ ਖ਼ਬਰ ਤਹਿਸੀਲ ਕੰਪਲੈਕਸ ਬਾਘਾ ਪੁਰਾਣਾ 'ਚ ਸਵੱਛ ਭਾਰਤ ਦੇ ਨਾਅਰੇ ਉੱਡੇ ਹਵਾ 'ਚ <br/> ਅਗਲੀ ਖ਼ਬਰ ਈ.ਟੀ.ਟੀ. ਅਧਿਆਪਕਾਂ ਦੀ ਬਦਲੀ ਲਾਗੂ ਕਰਵਾਉਣ ਲਈ ਡੀ.ਈ.ਓ. (ਐ:) ਮੋਗਾ ਦਾ ਘਿਰਾਓ, ਮੌਕੇ 'ਤੇ ਆਰਡਰ ਹੋਏ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।