ਸਮਾਲਸਰ, 20 ਸਤੰਬਰ (ਗੁਰਜੰਟ ਕਲਸੀ ਲੰਡੇ)-ਇੱਥੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਧਾਲੀਵਾਲ ਸਮਾਲਸਰ ਦੀ ਅਗਵਾਈ ਹੇਠ ਡੇਰਾ ਬਾਬਾ ਕੌਲ ਦਾਸ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 75ਵੇਂ ਜਨਮ ਦਿਨ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਬਾਬਾ ਸੁੰਦਰ ਦਾਸ ਪੰਜਗਰਾਈਾ ਖ਼ੁਰਦ ਵਾਲਿਆਂ ਨੇ ਕੀਤਾ | ਇਸ ਮੌਕੇ ਕੋਟਕਪੂਰਾ ਤੋਂ ਬਾਲਾ ਜੀ ਸਮਾਜ ਸੇਵਾ ਸੰਘ ਨੇ ਪ੍ਰਾਈਵੇਟ ਡਾਕਟਰਾਂ ਦੀ ਟੀਮ ਭੇਜੀ | ਇਸ ਡਾਕਟਰਾਂ ਦੀ ਟੀਮ ਨੇ 36 ਯੂਨਿਟ ਖ਼ੂਨ ਇਕੱਤਰ ਕੀਤਾ | ਹਰਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਮੌਕੇ ਖ਼ੂਨਦਾਨੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਕੈਂਪ ਨੂੰ ਸਫਲ ਬਣਾਉਣ ਲਈ ਮੰਡਲ ਪ੍ਰਧਾਨ ਚਮਨ ਲਾਲ, ਜੱਜ ਸਿੰਘ, ਹੰਸਾ ਸਿੰਘ ਪੰਚ, ਪ੍ਰੇਮਜੀਤ ਸਿੰਘ, ਡਾ. ਗੁਰਪ੍ਰੀਤ ਸਿੰਘ, ਉਂਕਾਰ ਸਿੰਘ ਅਹੂਜਾ, ਰਾਵਲ ਸਿੰਘ ਗੁਰਦੁਆਰਾ ਪ੍ਰਧਾਨ, ਲਖਵੀਰ ਸਿੰਘ, ਸੁਖਬੀਰ ਸਿੰਘ, ਮਨਿੰਦਰ ਸਿੰਘ, ਸ਼ਿੰਦਾ ਸਿੰਘ, ਸ਼ਰਮਾ ਟੈਂਟ ਹਾਊਸ ਵਾਲੇ, ਸੁਖਨੰਦਨ ਸਿੰਘ ਬਾਘਾ ਪੁਰਾਣਾ, ਗੁਰਜੰਟ ਸਿੰਘ ਨੇ ਵਿਸ਼ੇਸ਼ ਭੂਮਿਕਾ ਨਿਭਾਈ |