ਕਿਸ਼ਨਪੁਰਾ ਕਲਾਂ, 20 ਸਤੰਬਰ (ਅਮੋਲਕ ਸਿੰਘ ਕਲਸੀ/ਪਰਮਿੰਦਰ ਸਿੰਘ ਗਿੱਲ)-ਮਹਾਨ ਤਪੱਸਵੀ ਸੰਤ ਬਾਬਾ ਵਿਸਾਖਾ ਸਿੰਘ ਦੀ 57ਵੀਂ ਸਾਲਾਨਾ ਬਰਸੀ ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਕਿਸ਼ਨਪੁਰਾ ਕਲਾਂ ਵਿਖੇ ਮਨਾਈ ਗਈ | ਜਿਸ ਵਿਚ ਨੌਵੀਂ ਲੜੀ 'ਚ 34 ਅਖੰਡ ਪਾਠਾਂ ਦੀ ਲੜੀ ਦੇ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ਭਾਈ ਅੰਗਰੇਜ਼ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਰੋਹਿਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਅਤੇ ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ | ਪੰਥਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ ਮਾਨ ਅਤੇ ਪ੍ਰਧਾਨ ਅਜਮੇਰ ਸਿੰਘ ਮਾਨ ਆਦਿ ਵਲੋਂ ਅਖੰਡ ਪਾਠ ਰਖਵਾਉਣ ਵਾਲਿਆਂ ਨੂੰ ਗੁਰੂ ਘਰ ਦੀ ਬਖਸ਼ੀਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਪ੍ਰਬੰਧਕ ਕਮੇਟੀ ਤੇ ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਵਲੋਂ ਆਈਆਂ ਹੋਈਆਂ ਸੰਗਤਾਂ ਨੂੰ ਜੀ ਆਇਆਂ ਆਖਦਿਆਂ ਤਹਿ ਦਿਲੋਂ ਧੰਨਵਾਦ ਕੀਤਾ | ਇਸ ਸਮਾਗਮ ਦੌਰਾਨ ਸਰਪੰਚ ਪਿ੍ੰਸ ਚਾਵਲਾ, ਖਜ਼ਾਨਚੀ ਇੰਦਰਜੀਤ ਸਿੰਘ ਹੈਪੀ, ਇਕਬਾਲ ਸਿੰਘ ਮਾਨ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਪ੍ਰਧਾਨ ਅਵਤਾਰ ਸਿੰਘ, ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ, ਈਸ਼ਵਰ ਸਿੰਘ ਆੜ੍ਹਤੀਆ, ਸਤਨਾਮ ਸਿੰਘ ਕਲਸੀ, ਹਰਜਿੰਦਰ ਸਿੰਘ ਅÏਲਖ, ਜਗਤਾਰ ਸਿੰਘ ਸਾਗੂ, ਮਾਸਟਰ ਸੁਦਰਸ਼ਨ ਸਿੰਘ ਗੁਰਮੀਤ ਸਿੰਘ ਰਾਜਾ ਮੱਟੂ, ਨਿਰਮਲ ਸਿੰਘ ਅÏਲਖ, ਗਿਆਨੀ ਜੋਗਿੰਦਰ ਸਿੰਘ, ਮਾਸਟਰ ਕੇਹਰ ਸਿੰਘ, ਹਰਭਜਨ ਸਿੰਘ ਬਾਬਾ, ਮਲਕੀਤ ਸਿੰਘ ਮੀਤ ਗ੍ਰੰਥੀ, ਗੁਰਦੇਵ ਸਿੰਘ, ਕੰਤਾ ਭਿੰਡਰ ਆਦਿ ਹਾਜ਼ਰ ਸਨ |