22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਅਜੀਤਵਾਲ ਕਾਲਜ ਦੂਸਰੇ ਸਥਾਨ 'ਤੇ <br/>

ਅਜੀਤ ਡੈਸਕ 21-09-2025
ਅਜੀਤਵਾਲ, 20 ਸਤੰਬਰ (ਹਰਦੇਵ ਸਿੰਘ ਮਾਨ)-ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਯੁਵਕ ਸੇਵਾਵਾਂ ਵਿਭਾਗ ਵਲੋਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਡੀ.ਐਮ. ਕਾਲਜ ਆਫ ਐਜੂਕੇਸ਼ਨ ਮੋਗਾ ਵਿਖੇ ਰੈੱਡ ਰੀਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਡਰਾਮੇ ਮੁਕਾਬਲਿਆਂ ਵਿਚ ਅਜੀਤਵਾਲ ਕਾਲਜ ਦੀਆਂ ਟੀਮਾਂ ਨੇ ਉੱਤਮ ਪ੍ਰਦਰਸ਼ਨ ਕਰਦਿਆਂ ਇੱਥੋਂ ਦੀ ਆਈ.ਟੀ.ਆਈ. ਸੰਸਥਾ ਨੇ ਜ਼ਿਲੇ੍ਹ ਭਰ 'ਚੋਂ ਦੂਸਰਾ ਸਥਾਨ ਪ੍ਰਾਪਤ ਕਰਕੇ ਨਕਦ ਰਾਸ਼ੀ ਪ੍ਰਾਪਤ ਕੀਤੀ | ਕਾਲਜ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਵਲੋਂ ਰੈੱਡ ਰਿਬਨ ਕਲੱਬਾਂ ਦੇ ਮੁਕਾਬਲੇ ਕਰਾਉਣ ਲਈ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਦਾ ਧੰਨਵਾਦ ਕਰਦਿਆਂ ਵਲੰਟੀਅਰਜ਼ ਦਾ ਨਿੱਘਾ ਸਵਾਗਤ ਕੀਤਾ | ਪ੍ਰੋਗਰਾਮ ਅਫਸਰ ਮੈਡਮ ਮਨਵੀਨ ਕੌਰ ਅਤੇ ਵਿਸ਼ਾਲਜੀਤ ਕੌਰ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਸੂਝਵਾਨ ਬੁਲਾਰੇ ਬਣਨ ਦੇ ਨਾਲ-ਨਾਲ ਦਿਮਾਗ ਦਾ ਵਿਕਾਸ ਕਰਨ ਵਿੱਚ ਵੀ ਬਹੁਤ ਲਾਹੇਵੰਦ ਹੁੰਦੇ ਹਨ | ਪ੍ਰੋਗਰਾਮ ਅਫਸਰ ਹਰਮੇਲ ਸਿੰਘ ਨੇ ਦੱਸਿਆ ਕਿ ਅੱਜ ਦੇ ਯੁੱਗ ਵਿਚ ਮੋਬਾਈਲ ਤੇ ਹੋਰ ਬੇ-ਫਾਲਤੂ ਸਮਾਂ ਬਰਬਾਦ ਕਰਨ ਵਾਲੇ ਰੁਝੇਵੇਂ ਦੀ ਲਤ ਨੂੰ ਛਡਾਉਣ ਲਈ ਇਸ ਤਰ੍ਹਾਂ ਦੇ ਮੁਕਾਬਲੇ ਅਹਿਮ ਭੂਮਿਕਾ ਨਿਭਾਉਂਦੇ ਹਨ |

ਪਿਛਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੀ ਵਿਦਿਆਰਥਣ ਨੇ ਹਾਸਿਲ ਕੀਤੇ 86 ਸਕੋਰ <br/> ਅਗਲੀ ਖ਼ਬਰ ਸੰਤ ਬਾਬਾ ਵਿਸਾਖਾ ਸਿੰਘ ਦੇ ਬਰਸੀ ਸਮਾਗਮਾਂ ਦੀ ਸੰਪੂਰਨਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।