ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਸ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕੀਟ 'ਚ ਸਥਿਤ ਹੈ | ਇਹ ਸੰਸਥਾ ਲਗਾਤਾਰ ਪੜ੍ਹਾਈ ਕਰਨ ਦੇ ਚਾਹਵਾਨ ਤੇ ਸਪਾਊਸ ਕੇਸਾਂ ਦੇ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਸੰਸਥਾ ਨੇ ਗੁਰਜੀਤ ਸਿੰਘ ਬਾਜਵਾ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ | ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵਲੋਂ ਵਿਦੇਸ਼ ਪੜ੍ਹਾਈ ਕਰਨ ਜਾਣ ਵਾਲੇ ਬੱਚਿਆਂ ਦਾ ਬਹੁਤ ਵਧੀਆ ਕਾਲਜਾਂ ਵਿਚ ਅਤੇ ਬਹੁਤ ਘੱਟ ਖ਼ਰਚੇ 'ਤੇ ਦਾਖ਼ਲਾ ਕਰਵਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਕੋਈ ਸਮੱਸਿਆ ਨਾ ਆਵੇ | ਉਨ੍ਹਾਂ ਦੱਸਿਆ ਕਿ ਸਪਾਊਸ ਕੇਸਾਂ ਦੀਆਂ ਫਾਈਲਾਂ ਬਹੁਤ ਤਜਰਬੇਕਾਰ ਸਟਾਫ਼ ਵਲੋਂ ਤਿਆਰ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਸਦਕਾ ਬੱਚਿਆਂ ਨੂੰ ਬਹੁਤ ਜਲਦੀ ਵੀਜ਼ੇ ਪ੍ਰਾਪਤ ਹੋ ਰਹੇ ਹਨ | ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਰਮਨ ਅਰੋੜਾ ਅਤੇ ਸਟਾਫ਼ ਨੇ ਗੁਰਜੀਤ ਸਿੰਘ ਨੂੰ ਵੀਜ਼ਾ ਦਿੰਦਿਆਂ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ | ਇਸ ਦੌਰਾਨ ਗੁਰਜੀਤ ਸਿੰਘ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ |