22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਮਾਜ ਵਿਰੋਧੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ-ਥਾਣੇਦਾਰ ਜਸਵੰਤ ਸਰਾਂ

ਅਜੀਤ ਡੈਸਕ 21-09-2025
ਨਿਹਾਲ ਸਿੰਘ ਵਾਲਾ, 20 ਸਤੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)-ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥਾਂ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਇਨਾਂ ਸ਼ਬਦਾਂ ਦਾ ਪ੍ਰਗਟਾਵਾ ਥਾਣੇਦਾਰ ਜਸਵੰਤ ਸਿੰਘ ਸਰਾਂ ਨੇ ਪੁਲਿਸ ਚੌਕੀ ਬਿਲਾਸਪੁਰ ਦੇ ਨਵੇਂ ਮੁਖੀ ਦਾ ਚਾਰਜ ਸੰਭਾਲਣ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦਾ ਨਸ਼ਾ ਵੇਚਣ ਵਾਲੇ ਵਿਅਕਤੀ, ਕ੍ਰਾਈਮ ਪੇਸ਼ਾ, ਸਮਾਜ ਵਿਰੋਧੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਜਨਤਾ ਦੇ ਸਹਿਯੋਗ ਦੀ ਜ਼ਰੂਰਤ ਹੈ | ਇਸ ਲਈ ਕੋਈ ਵੀ ਵਿਅਕਤੀ ਬਿਨਾਂ ਕਿਸੇ ਡਰ ਭੈਅ ਦੇ ਅਜਿਹੇ ਅਨਸਰਾਂ ਪ੍ਰਤੀ ਤੁਰੰਤ ਪੁਲਿਸ ਨੂੰ ਸੂਚਿਤ ਕਰੇ |

ਪਿਛਲੀ ਖ਼ਬਰ ਵੀਰ ਸਿੰਘ ਸਕੂਲ ਦੇ ਖਿਡਾਰੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਉੱਘੀ ਸਮਾਜ ਸੇਵਿਕਾ ਭਾਵਨਾ ਬਾਂਸਲ ਬਣੀ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।