22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪੱਤੋ ਹੀਰਾ ਸਿੰਘ ਕਾਲਜ 'ਚ ਨਸ਼ਿਆਂ ਵਿਰੱੁਧ ਸੈਮੀਨਾਰ ਲਗਾਇਆ <br/>

ਅਜੀਤ ਡੈਸਕ 21-09-2025
ਨਿਹਾਲ ਸਿੰਘ ਵਾਲਾ, 20 ਸਤੰਬਰ (ਸੁਖਦੇਵ ਸਿੰਘ ਖਾਲਸਾ)-'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਯੂਨੀਵਰਸਿਟੀ ਕਾਂਸਟੀਚੁਐਂਟ ਕਾਲਜ ਪੱਤੋ ਹੀਰਾ ਸਿੰਘ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਲਗਵਾਇਆ ਗਿਆ | ਜਿਸ 'ਚ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਡੀ.ਐਸ.ਪੀ. ਅਨਵਰ ਅਲੀ ਨੇ ਮੁੱਖ ਬੁਲਾਰੇ ਵਜੋਂ ਸ਼ਮੂਲੀਅਤ ਕੀਤੀ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਇਕ ਚੰਗੇ ਨਾਗਰਿਕ ਬਣਨ ਦੀ ਪ੍ਰੇਰਨਾ ਦਿੱਤੀ ਅਤੇ ਕਿਹਾ ਕਿ ਨਸ਼ੇ ਵਰਗੀ ਅਲਾਮਤ ਨੂੰ ਖਤਮ ਕਰਨ ਅਤੇ ਸੌਦਾਗਰਾਂ ਨੂੰ ਨੱਥ ਪਾਉਣ ਲਈ ਆਮ ਨਾਗਰਿਕ ਦੇ ਸਾਥ ਦੀ ਬਹੁਤ ਲੋੜ ਹੈ | ਇਸ ਮੌਕੇ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫਸਰ ਪੂਰਨ ਸਿੰਘ ਧਾਲੀਵਾਲ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਸਰੀਰ ਉੱਪਰ ਪੈਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦੇ ਕੇ ਸਮਾਜ ਦੀ ਉੱਨਤੀ 'ਚ ਯੋਗਦਾਨ ਪਾਉਣ ਲਈ ਅਤੇ ਇਕ ਚੰਗੇ ਨਾਗਰਿਕ ਬਣਨ ਵਾਸਤੇ ਪ੍ਰੇਰਿਤ ਕੀਤਾ | ਸੈਮੀਨਾਰ ਦੇ ਅੰਤ 'ਚ ਕਾਲਜ ਦੇ ਪਿ੍ੰਸੀਪਲ ਡਾ. ਇਕਬਾਲ ਸਿੰਘ ਸੰਧੂ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪੱਤੋ ਹੀਰਾ ਸਿੰਘ ਪਿੰਡ ਦੀ ਸਮੂਹ ਗਰਾਮ ਪੰਚਾਇਤ, ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ | ਮੰਚ ਸੰਚਾਲਨ ਦੀ ਭੂਮਿਕਾ ਡਾ. ਬੇਅੰਤ ਕੌਰ ਵਲੋਂ ਨਿਭਾਈ ਗਈ |

ਪਿਛਲੀ ਖ਼ਬਰ ਹੇਮਕੁੰਟ ਸਕੂਲ ਦੇ ਵਿਦਿਆਰਥੀ ਨੇ ਬਣਾਇਆ ਰਿਮੋਟ ਵਾਲਾ ਆਰਮੀ ਟੈਂਕ <br/> ਅਗਲੀ ਖ਼ਬਰ ਵੀਰ ਸਿੰਘ ਸਕੂਲ ਦੇ ਖਿਡਾਰੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।