22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਹੇਮਕੁੰਟ ਸਕੂਲ ਦੇ ਵਿਦਿਆਰਥੀ ਨੇ ਬਣਾਇਆ ਰਿਮੋਟ ਵਾਲਾ ਆਰਮੀ ਟੈਂਕ <br/>

ਅਜੀਤ ਡੈਸਕ 21-09-2025
ਕੋਟ ਈਸੇ ਖਾਂ, 20 ਸਤੰਬਰ (ਗੁਰਮੀਤ ਸਿੰਘ ਖਾਲਸਾ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਦੇ ਹੋਣਹਾਰ ਅੱਠਵੀਂ ਕਲਾਸ ਦੇ ਵਿਦਿਆਰਥੀ ਗੁਰਨੂਰ ਸਿੰਘ ਨੇ ਮੈਡਮ ਰੁਪਿੰਦਰ ਕੌਰ ਦੀ ਅਗਵਾਈ ਹੇਠ ਰਿਮੋਟ ਵਾਲਾ ਖਿਡਾਉਣਾ ਨੁਮਾ ਆਰਮੀ ਟੈਂਕ ਫਾਲਤੂ ਪਈਆਂ ਵਸਤੂਆਂ ਨਾਲ ਤਿਆਰ ਕੀਤਾ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਰਣਜੀਤ ਕੌਰ ਸੰਧੂ ਨੇ ਦਿਖਾਈ ਇਸ ਪ੍ਰਤਿਭਾ ਲਈ ਵਿਦਿਆਰਥੀ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਦੇਸ਼ ਦੇ ਵਿਕਾਸ ਲਈ ਉੱਨਤ ਟੈਕਨਾਲੋਜੀ ਦਾ ਹੋਣਾ ਬਹੁਤ ਜ਼ਰੂਰੀ ਹੈ | ਇਸ ਲਈ ਜੇਕਰ ਛੋਟੀ ਉਮਰ ਵਿਚ ਹੀ ਵਿਗਿਆਨਕ ਰੂਚੀਆਂ ਦਾ ਵਿਕਾਸ ਕੀਤਾ ਜਾਵੇ ਤਾਂ ਇਹ ਬੱਚੇ ਵੱਡੇ ਹੋ ਕੇ ਮਹਾਨ ਵਿਗਿਆਨੀ ਬਣ ਸਕਦੇ ਹਨ | ਪਿ੍ੰਸੀਪਲ ਮੈਡਮ ਰਮਨਜੀਤ ਕੌਰ ਨੇ ਵਿਦਿਆਰਥੀ ਗੁਰਨੂਰ ਸਿੰਘ ਨੂੰ ਸ਼ਾਬਾਸ਼ ਦਿੱਤੀ |

ਪਿਛਲੀ ਖ਼ਬਰ ਭਗਵਾਨ ਸ੍ਰੀ ਚੰਦ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ 26 ਤੋਂ <br/> ਅਗਲੀ ਖ਼ਬਰ ਪੱਤੋ ਹੀਰਾ ਸਿੰਘ ਕਾਲਜ 'ਚ ਨਸ਼ਿਆਂ ਵਿਰੱੁਧ ਸੈਮੀਨਾਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।