22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਭਗਵਾਨ ਸ੍ਰੀ ਚੰਦ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ 26 ਤੋਂ <br/>

ਅਜੀਤ ਡੈਸਕ 21-09-2025
ਅਜੀਤਵਾਲ, 20 ਸਤੰਬਰ (ਹਰਦੇਵ ਸਿੰਘ ਮਾਨ)-ਡੇਰਾ ਬਾਬਾ ਸ੍ਰੀ ਚੰਦ ਜੀ ਸੰਤ ਆਸ਼ਰਮ ਪਿੰਡ ਸਲੀਣਾ ਵਿਖੇ ਭਗਵਾਨ ਸ੍ਰੀ ਚੰਦ ਦੇ 531ਵੇਂ ਜਨਮ ਦਿਹਾੜੇ ਨੂੰ ਮਨਾਉਂਦਿਆਂ ਤਿੰਨ ਦਿਨਾਂ ਧਾਰਮਿਕ ਸਮਾਗਮ 26 ਸਤੰਬਰ ਤੋਂ 28 ਸਤੰਬਰ ਤੱਕ ਕਰਵਾਏ ਜਾ ਰਹੇ ਹਨ | ਸਮਾਗਮਾਂ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਮਹੰਤ ਨਿਰਵਾਣ ਸ਼ੁੱਧ ਮੁਨੀ ਨੇ ਦੱਸਿਆ ਕਿ ਸਮੂਹ ਨਗਰ ਅਤੇ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਦੌਰਾਨ 26 ਸਤੰਬਰ ਨੂੰ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ ਕਰਵਾ ਕੇ 28 ਸਤੰਬਰ ਨੂੰ ਭੋਗ ਪਾਏ ਜਾਣਗੇ ਉਪਰੰਤ ਉੱਘੀਆਂ ਧਾਰਮਿਕ ਸ਼ਖਸੀਅਤਾਂ, ਸੰਤ-ਮਹਾਂਪੁਰਸ਼, ਰਾਗੀ-ਢਾਡੀ ਜਥੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ | ਸਮਾਗਮਾਂ ਦੌਰਾਨ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਣਗੇ | ਮਹਾਪੁਰਸ਼ਾਂ ਵਲੋਂ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਪਹੁੰਚਣ ਦੀ ਬੇਨਤੀ ਕੀਤੀ ਗਈ |

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮੋਗਾ ਦੀ ਮੀਟਿੰਗ <br/> ਅਗਲੀ ਖ਼ਬਰ ਹੇਮਕੁੰਟ ਸਕੂਲ ਦੇ ਵਿਦਿਆਰਥੀ ਨੇ ਬਣਾਇਆ ਰਿਮੋਟ ਵਾਲਾ ਆਰਮੀ ਟੈਂਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।