22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਰਜਿੰਦਰਾ ਸਕੂਲ 'ਚ ਹੱਥ ਧੋਣ ਦਿਵਸ ਮਨਾਇਆ <br/>

ਅਜੀਤ ਡੈਸਕ 21-09-2025
ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਪ੍ਰਮੁੱਖ ਵਿੱਦਿਅਕ ਸੰਸਥਾ ਰਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਵਿਚ ਸਵੱਛਤਾ ਪੰਦ੍ਹਰਵਾੜਾ ਤਹਿਤ ਹੱਥ ਧੋਣ ਦਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਡਾਇਰੈਕਟਰ ਸੀਮਾ ਸ਼ਰਮਾ, ਪ੍ਰਧਾਨ ਰਾਘਵ ਸ਼ਰਮਾ, ਪਿ੍ੰਸੀਪਲ ਅੰਜੂ ਜਿੰਦਲ ਅਤੇ ਸਾਰੇ ਅਧਿਆਪਕ ਵੀ ਮੌਜੂਦ ਸਨ | ਇਸ ਮੌਕੇ ਬੱਚਿਆਂ ਨੂੰ ਹੱਥ ਧੋਣ ਦਾ ਸਹੀ ਤਰੀਕਾ ਸਿਖਾਇਆ ਗਿਆ ਅਤੇ ਸਫ਼ਾਈ ਦੀ ਮਹੱਤਤਾ ਬਾਰੇ ਦੱਸਿਆ ਗਿਆ | ਅਧਿਆਪਕਾਂ ਨੇ ਦੱਸਿਆ ਕਿ ਗੰਦੇ ਹੱਥਾਂ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਦੀਆਂ ਹਨ | ਜੇਕਰ ਅਸੀਂ ਖਾਣਾ ਖਾਣ ਤੋਂ ਪਹਿਲਾਂ ਅਤੇ ਟਾਇਲਟ ਤੋਂ ਆਉਣ ਤੋਂ ਬਾਅਦ ਸਾਬਣ ਨਾਲ ਆਪਣੇ ਹੱਥ ਧੋਈਏ ਤਾਂ ਅਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹਾਂ | ਸਾਰਿਆਂ ਨੇ ਮਿਲ ਕੇ ਪ੍ਰਣ ਲਿਆ ਕਿ ਅਸੀਂ ਹਮੇਸ਼ਾ ਸਫ਼ਾਈ ਦਾ ਧਿਆਨ ਰੱਖਾਂਗੇ ਅਤੇ ਦੂਜਿਆਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰਾਂਗੇ |

ਪਿਛਲੀ ਖ਼ਬਰ ਡੀ. ਸੀ. ਸਾਗਰ ਸੇਤੀਆ ਵਲੋਂ ਪਾਈਲਟ ਪ੍ਰਾਜੈਕਟ ਅਧੀਨ 2 ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਆਧੁਨਿਕ ਸਮਾਰਟ ਕਲਾਸ ਰੂਮਜ਼ ਦਾ ਉਦ... ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮੋਗਾ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।