22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਡੀ. ਸੀ. ਸਾਗਰ ਸੇਤੀਆ ਵਲੋਂ ਪਾਈਲਟ ਪ੍ਰਾਜੈਕਟ ਅਧੀਨ 2 ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਆਧੁਨਿਕ ਸਮਾਰਟ ਕਲਾਸ ਰੂਮਜ਼ ਦਾ ਉਦਘਾਟਨ <br/>

ਅਜੀਤ ਡੈਸਕ 21-09-2025
ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਮੋਗਾ ਨੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਕ ਪਹਿਲਕਦਮੀ ਕੀਤੀ ਹੈ, ਜਿਸ ਤਹਿਤ ਸਰਕਾਰੀ ਪ੍ਰੀ ਪ੍ਰਾਇਮਰੀ ਸਕੂਲਾਂ 'ਚ ਅਤਿ ਆਧੁਨਿਕ ਸਮਾਰਟ ਕਲਾਸ ਰੂਮਜ਼ ਸਥਾਪਿਤ ਕੀਤੇ ਜਾ ਰਹੇ ਹਨ | ਇਸ ਪਾਈਲਟ ਪ੍ਰਾਜੈਕਟ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਭੀਮ ਨਗਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਭੰਗੇਰੀਆ ਵਿਚ ਇਨ੍ਹਾਂ ਸਹੂਲਤਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਕੀਤੀ ਗਈ | ਇਨ੍ਹਾਂ ਦੋਵਾਂ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਬਲਾਕਾਂ ਵਿਚ ਦੋ-ਦੋ ਕਮਰੇ ਸਥਾਪਿਤ ਕੀਤੇ ਗਏ ਹਨ, ਇਹ ਕਮਰੇ ਬੱਚਿਆਂ ਦੇ ਅਨੁਕੂਲ ਫ਼ਰਨੀਚਰ, ਵਾਟਰ ਪਿਊਰੀਫਾਇਰ, ਉੱਚ ਗੁਣਵੱਤਾ ਵਾਲੀ ਮੈਟਿੰਗ, ਆਧੁਨਿਕ ਖਿਡੌਣੇ, ਰੈਕ ਅਤੇ ਵਧੀਆ ਬੁਨਿਆਦੀ ਢਾਂਚੇ ਨਾਲ ਲੈਸ ਹਨ ਜਿਹੜੇ ਕਿ ਬੱਚਿਆਂ ਨੂੰ ਆਧੁਨਿਕ ਪਾਲਣ-ਪੋਸਣ ਵਾਲਾ ਮਾਹੌਲ ਮੁਹੱਈਆ ਕਰਵਾ ਰਹੇ ਹਨ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪਾਜੈਕਟ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਨ, ਸਾਰਿਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਦੇ ਦਿ੍ਸ਼ਟੀਕੋਣ ਨੂੰ ਸਾਕਾਰ ਕਰਨ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਉਦੇਸ਼ ਜ਼ਿਲ੍ਹੇ ਦੇ ਸਾਰੇ ਪ੍ਰੀ-ਪ੍ਰਾਇਮਰੀ ਸਕੂਲਾਂ ਵਿਚ ਇਸ ਮਾਡਲ ਨੂੰ ਦੁਹਰਾਉਣਾ ਹੈ | ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਜੋ ਮਿਸਾਲੀ ਕ੍ਰਾਂਤੀਆਂ ਲਿਆਂਦੀਆਂ ਗਈਆਂ ਹਨ, ਸਾਰੀਆਂ ਸ਼ਲਾਘਾਯੋਗ ਹਨ | ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ, ਖ਼ਾਸ ਕਰ ਕੇ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਸਰਕਾਰੀ ਸਕੂਲਾਂ ਨੂੰ ਅਪਣਾਉਣ | ਸਕੂਲਾਂ ਵਿਚ ਆਈ ਇਸ ਆਧੁਨਿਕ ਤਬਦੀਲੀ ਨਾਲ ਸਕੂਲੀ ਬੱਚਿਆਂ ਦੇ ਮਾਪਿਆਂ, ਬੱਚਿਆਂ, ਅਧਿਆਪਕਾਂ ਨੇ ਖ਼ੁਸ਼ੀ ਪ੍ਰਗਟਾਈ ਅਤੇ ਆਸ ਪ੍ਰਗਟਾਈ ਕਿ ਪ੍ਰਸ਼ਾਸਨ ਭਵਿੱਖ ਵਿਚ ਵੀ ਅਜਿਹੀਆਂ ਤਬਦੀਲੀਆਂ ਸਕੂਲਾਂ ਵਿਚ ਕਰਦਾ ਰਹੇਗਾ |

ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਕਿ੍ਕਟ ਮੁਕਾਬਲਿਆਂ 'ਚ ਪੰਜਾਬ ਕੋ ਐਜੂਕੇਸ਼ਨ ਸਕੂਲ ਦੀਆਂ ਲੜਕੀਆਂ ਨੇ ਜਿੱਤਿਆ ਸੋਨ ਤਗਮਾ <br/> ਅਗਲੀ ਖ਼ਬਰ ਰਜਿੰਦਰਾ ਸਕੂਲ 'ਚ ਹੱਥ ਧੋਣ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।