ਬਾਘਾ ਪੁਰਾਣਾ, 20 ਸਤੰਬਰ (ਟਿੰਕੂ ਕਾਠਪਾਲ)-ਪੰਜਾਬ ਕੋ ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਜੋ ਬਾਨੀ ਪਿ੍ੰਸੀਪਲ ਗੁਰਦੇਵ ਸਿੰਘ, ਡਾਇਰੈਕਟਰ ਅਤੇ ਪਿ੍ੰਸੀਪਲ ਸੰਦੀਪ ਮਹਿਤਾ ਦੀ ਯੋਗ ਰਹਿਨੁਮਾਈ 'ਚ ਨਿੱਤ ਨਵੇਂ ਮੁਕਾਮ ਹਾਸਲ ਕਰ ਰਿਹਾ ਹੈ ਦੀਆਂ ਵਿਦਿਆਰਥਣਾਂ ਨੇ 69ਵੇਂ ਜ਼ਿਲ੍ਹਾ ਪੱਧਰੀ ਕਿ੍ਕਟ ਮੁਕਾਬਲਿਆਂ (ਅੰਡਰ-19) ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮਾ ਹਾਸਿਲ ਕਰਕੇ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਆਪਣਾ, ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੀ ਇਸ ਪ੍ਰਾਪਤੀ ਲਈ ਜ਼ਿਲ੍ਹਾ ਸਿੱਖਿਆ ਅਫਸਰ ਅਸ਼ੀਸ਼ ਕੁਮਾਰ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫਸਰ ਗੁਰਦਿਆਲ ਸਿੰਘ, ਸੀਨੀਅਰ ਮੀਤ ਪ੍ਰਧਾਨ ਰਿਸ਼ੀ ਮਨਚੰਦਾ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਬਲਵਿੰਦਰ ਸਿੰਘ ਬੈਂਸ ਵਲੋਂ ਸੰਸਥਾ ਦੇ ਬਾਨੀ ਪਿ੍ੰਸੀਪਲ ਗੁਰਦੇਵ ਸਿੰਘ, ਡਾਇਰੈਕਟਰ ਅਤੇ ਪਿ੍ੰਸੀਪਲ ਸੰਦੀਪ ਮਹਿਤਾ ਨੂੰ ਵਧਾਈ ਦਿੱਤੀ | ਇਹ ਕਿ੍ਕਟ ਮੁਕਾਬਲਾ ਗਿਆਨ ਜੋਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਰਾਪੁਰ ਵਿਖੇ ਹੋਇਆ ਜਿਸ 'ਚ ਪੰਜਾਬ ਕੋ ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ (ਅੰਡਰ-19) ਦੀਆਂ ਲੜਕੀਆਂ ਦਾ ਸੈਮੀ-ਫਾਈਨਲ ਮੁਕਾਬਲਾ ਮੋਗਾ ਜ਼ੋਨ ਨਾਲ ਹੋਇਆ ਤੇ ਫਾਈਨਲ ਵਿਚ ਜੀ.ਟੀ.ਬੀ ਗੜ੍ਹ ਰੋਡੇ ਦੀਆਂ ਲੜਕੀਆਂ ਨੂੰ ਹਰਾ ਕੇ ਸੋਨ ਤਗਮਾ ਪ੍ਰਾਪਤ ਕੀਤਾ | ਬਾਘਾ ਪੁਰਾਣਾ ਦੇ ਜ਼ੋਨ ਸਕੱਤਰ ਸੁਖਚੈਨ ਸਿੰਘ, ਵਿੱਤ ਸਕੱਤਰ ਸਿਮਰਨਪਾਲ ਕੌਰ, ਬੀ.ਐਮ. ਕੁਲਜੀਤ ਸਿੰਘ, ਡੀ.ਪੀ.ਈ. ਜਗਵੀਰ ਸਿੰਘ ਬਰਾੜ, ਡੀ.ਪੀ.ਈ. ਸੁਰਿੰਦਰ ਸਿੰਘ, ਪੀ.ਟੀ.ਆਈ. ਬਲਜਿੰਦਰ ਸਿੰਘ ਅਤੇ ਕੋਚ ਬੇਅੰਤ ਸਿੰਘ ਨੇ ਸਮੁੱਚੀ ਮੈਨੇਜਮੈਂਟ ਅਤੇ ਟੀਮ ਨੂੰ ਵਧਾਈ ਦਿੱਤੀ |