22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਖੇਤੀਬਾੜੀ ਵਿਭਾਗ ਬਲਾਕ ਬਾਘਾ ਪੁਰਾਣਾ ਵਲੋਂ ਜੀ.ਟੀ.ਬੀ. ਗੜ੍ਹ ਸਕੂਲ 'ਚ ਸੈਮੀਨਾਰ <br/>

ਅਜੀਤ ਡੈਸਕ 21-09-2025
ਸਮਾਲਸਰ, 20 ਸਤੰਬਰ (ਗੁਰਜੰਟ ਕਲਸੀ ਲੰਡੇ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਬੀ. ਗੜ੍ਹ 'ਚ ਸਕੂਲ ਮੁਖੀ ਦਿਲਬਾਗ ਸਿੰਘ ਬਰਾੜ ਦੀ ਅਗਵਾਈ 'ਚ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ 'ਸਾਡਾ ਖੁਆਬ ਪ੍ਰਦੂਸ਼ਣ ਮੁਕਤ ਪੰਜਾਬ' ਦੇ ਨਾਅਰੇ ਅਧੀਨ ਖੇਤੀਬਾੜੀ ਵਿਭਾਗ ਜ਼ਿਲ੍ਹਾ ਮੋਗਾ ਵਲੋਂ ਬਲਾਕ ਖੇਤੀਬਾੜੀ ਅਫਸਰ ਬਾਘਾ ਪੁਰਾਣਾ ਨਵਦੀਪ ਸਿੰਘ ਜੌੜਾ (ਡਾ.) ਦੀ ਅਗਵਾਈ ਹੇਠ ਏ.ਡੀ.ਓ. ਰੰਚਨਦੀਪ ਕੌਰ (ਡਾ.), ਏ.ਡੀ.ਓ ਅਤੇ ਬਾਕੀ ਟੀਮ ਵਲੋਂ ਵਿਦਿਆਰਥੀਆਂ ਨੂੰ ਆਉਂਦੇ ਦਿਨਾਂ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੁੰਦੇ ਹਵਾ ਪ੍ਰਦੂਸ਼ਣ ਅਤੇ ਵੱਖ-ਵੱਖ ਲੱਗਣ ਵਾਲੀਆਂ ਬਿਮਾਰੀਆਂ ਅਤੇ ਇਸ ਸਮੱਸਿਆ ਤੋਂ ਮੁਕਤੀ ਲਈ ਕੀਤੇ ਜਾਣ ਵਾਲੇ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਸਮੂਹ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ | ਡਾ. ਜੌੜਾ ਨੇ ਕਿਹਾ ਕਿ ਪਿਛਲੇ ਸਾਲ ਪਰਾਲੀ ਸਾੜਨ ਦੇ ਮਾਮਲਿਆਂ 'ਚ ਜ਼ਿਲ੍ਹਾ ਮੋਗਾ ਦੇ 25 ਹਾਟ-ਸਪਾਟਸ 'ਚੋਂ 14 ਬਲਾਕ ਬਾਘਾ ਪੁਰਾਣਾ ਦੇ ਸਨ | ਇਸ ਕਰਕੇ ਇਸ ਸਾਲ ਯੋਜਨਾਬੰਦੀ ਕਰਕੇ ਇਨ੍ਹਾਂ ਪ੍ਰਦੂਸ਼ਣ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਖੇਤੀਬਾੜੀ ਵਿਭਾਗ ਯਤਨਸ਼ੀਲ ਹੈ | ਨਵਜੋਤ ਸਿੰਘ ਖੇਤੀਬਾੜੀ ਮਾਸਟਰ ਵਲੋਂ ਆਈ ਟੀਮ ਨੂੰ ਜੀ ਆਇਆਂ ਕਿਹਾ | ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ, ਲੇਖ ਮੁਕਾਬਲੇ ਅਤੇ ਪੋਸਟਰ ਮੁਕਾਬਲੇ ਕਰਵਾਏ ਗਏ | ਜੇਤੂ ਵਿਦਿਆਰਥੀਆਂ ਨੂੰ ਮੈਡਲ ਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ | ਸਟੇਜ ਸੰਚਾਲਨ ਰਾਮ ਸਿੰਘ ਵਲੋਂ ਕੀਤਾ ਗਿਆ | ਸਕੂਲ ਮੁਖੀ ਦਿਲਬਾਗ ਸਿੰਘ ਬਰਾੜ ਵਲੋਂ ਬਲਾਕ ਖੇਤੀਬਾੜੀ ਅਫਸਰ ਨਵਦੀਪ ਸਿੰਘ ਜੌੜਾ ਅਤੇ ਸਾਥੀ ਟੀਮ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ |

ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਪਿੰਡ ਰਣੀਆਂ ਵਿਖੇ ਕਿਸਾਨ ਸਿਖਲਾਈ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ 2 ਰਿਫਿਊਜ਼ਲਾਂ ਤੋਂ ਬਾਅਦ ਗਲੋਬਲ ਫਲਾਇਰਜ਼ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।