22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਡਰਾਮਾ ਮੁਕਾਬਲੇ 'ਚ ਸੰਤ ਬਾਬਾ ਭਾਗ ਸਿੰਘ ਕਾਲਜ ਸੁਖਾਨੰਦ ਦੇ ਸਾਇੰਸ ਵਿਭਾਗ ਦੀਆਂ ਵਿਦਿਆਰਥਣਾਂ ਨੇ ਹਾਸਿਲ ਕੀਤਾ ਤੀਜਾ ਸਥਾਨ

ਅਜੀਤ ਡੈਸਕ 21-09-2025
ਠੱਠੀ ਭਾਈ, 20 ਸਤੰਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੇ ਸਾਇੰਸ ਵਿਭਾਗ ਦੀਆਂ ਵਿਦਿਆਰਥਣਾਂ ਨੇ ਡੀ. ਐਮ. ਕਾਲਜ ਆਫ਼ ਐਜੂਕੇਸ਼ਨ, ਮੋਗਾ ਵਿਖੇ ਰੈੱਡ ਰਿਬਨ ਵਲੋਂ ਕਰਵਾਏ ਡਰਾਮਾ ਮੁਕਾਬਲੇ ਵਿਚ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹਾ ਮੋਗਾ ਦੇ ਰੈੱਡ ਰਿਬਨ ਕਲੱਬ ਨਾਲ ਜੁੜੇ ਸਾਰੇ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸੁਖਾਨੰਦ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜੀ ਪੁਜ਼ੀਸ਼ਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕਾਲਜ ਦੀ ਜੇਤੂ ਟੀਮ ਨੂੰ ਇਕ ਹਜ਼ਾਰ ਰੁਪਏ ਨਕਦ ਇਨਾਮ ਦੇ ਨਾਲ ਕਲਾਕਾਰ ਵਿਦਿਆਰਥਣਾਂ ਨੂੰ ਪ੍ਰਸ਼ੰਸਾ ਪੱਤਰ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਸੋਨੀਆ ਜਿੰਦਲ, ਪ੍ਰੋਫੈਸਰ ਲਖਵੀਰ ਕੌਰ ਅਤੇ ਪ੍ਰੋਫੈਸਰ ਜਸਪ੍ਰੀਤ ਕੌਰ, ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਪ੍ਰੋਫੈਸਰ ਅਨੁਪਮ ਬਾਂਸਲ, ਵਿਦਿਆਰਥੀਆਂ ਦੇ ਨਾਲ ਮੌਜੂਦ ਰਹੇ | ਪਿ੍ੰਸੀਪਲ ਡਾ. ਸੋਨੀਆ ਜਿੰਦਲ ਨੇ ਕਿਹਾ ਕਿ ਸੁਖਾਨੰਦ ਕਾਲਜ ਇਸ ਉਪਲਬਧੀ 'ਤੇ ਮਾਣ ਮਹਿਸੂਸ ਕਰਦਾ ਹੈ ਕਿਉਂਕਿ ਕਾਲਜ ਦਾ ਉਦੇਸ਼ ਰਸਮੀ ਵਿਦਿਆ ਦੇ ਨਾਲ-ਨਾਲ ਵਿਦਿਆਰਥਣਾਂ ਦੀ ਸ਼ਖ਼ਸੀਅਤ ਦਾ ਸਰਬਪੱਖੀ ਵਿਕਾਸ ਕਰਨਾ ਵੀ ਹੈ |
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਪਿੰਡ ਰਣੀਆਂ ਵਿਖੇ ਕਿਸਾਨ ਸਿਖਲਾਈ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਕੈਲੀਫੋਰਨੀਆ ਸਕੂਲ ਖੁਖਰਾਣਾ ਵਲੋਂ 23 ਨੂੰ ਵਿਸ਼ਵ ਪੰਜਾਬੀ ਦਿਵਸ 'ਤੇ ਅਲੱਗ-ਅਲੱਗ ਗਤੀਵਿਧੀਆਂ ਕਰਵਾਉਣ ਦਾ ਉਲੀਕਿਆ ਪ੍ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।