22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪਿੰਡ ਦੀਨਾ ਸਾਹਿਬ ਵਿਖੇ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਵੱਡੀ ਗਿਣਤੀ 'ਚ ਆਏ ਵੱਖ-ਵੱਖ ਪਾਰਟੀਆਂ ਦੇ ਵਰਕਰ

ਅਜੀਤ ਡੈਸਕ 21-09-2025
ਨਿਹਾਲ ਸਿੰਘ ਵਾਲਾ, 20 ਸਤੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਅਤੇ ਸਿੱਖ ਕੌਂਸਲ ਦੇ ਚੇਅਰਪਰਸਨ ਬੀਬੀ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਨੂੰ ਭਵਿੱਖ 'ਚ ਹੋਰ ਮਜ਼ਬੂਤ ਕਰਨ ਲਈ ਚਲਾਈ ਮੁਹਿੰਮ ਤਹਿਤ ਪਿੰਡ ਦੀਨਾਂ ਸਾਹਿਬ ਵਿਖੇ ਹਲਕਾ ਆਗੂ ਅਤੇ ਸੂਬਾ ਡੈਲੀਗੇਟ ਜਥੇਦਾਰ ਬਲਦੇਵ ਸਿੰਘ ਮਾਣੰੂਕੇ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਆਗੂ ਅਤੇ ਸੂਬਾ ਡੈਲੀਗੇਟ ਜਥੇਦਾਰ ਬਲਦੇਵ ਸਿੰਘ ਮਾਣੰੂਕੇ ਅਤੇ ਸੁਖਚੈਨ ਸਿੰਘ ਢਿੱਲੋਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਨਰ ਸੁਰਜੀਤ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਭਵਿੱਖ ਦੀ ਰਣਨੀਤੀ ਨੂੰ ਲੈ ਕੇ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ਨੂੰ ਪੂਰਾ ਕਰਨ, ਪੰਜਾਬੀਆਂ ਦੇ ਭਲੇ ਲਈ ਪੰਥਕ ਮੁੱਦਿਆਂ ਦੀ ਗੱਲ ਕਰਨ ਵਾਲੀ ਅਤੇ ਪੰਜਾਬ ਸੂਬੇ ਦੀ ਬਿਹਤਰੀ ਲਈ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਨਵਾਂ ਪੰਥਕ ਢਾਂਚਾ ਬਣਾਇਆ ਜਾ ਰਿਹਾ ਹੈ | ਇਸ ਲਈ ਸਾਨੂੰ ਇਸ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਨੂੰ ਕਾਮਯਾਬ ਕਰਨ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਥ ਦੇਣ ਦੀ ਲੋੜ ਹੈ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਜਨਰਲ ਸਕੱਤਰ ਜਸਵਿੰਦਰ ਸਿੰਘ ਨੇ ਭਰੋਸਾ ਦਿਵਾਇਆ ਗਿਆ ਹਲਕਾ ਨਿਹਾਲ ਸਿੰਘ ਵਾਲਾ ਦੇ ਸਮੁੱਚੇ ਪਿੰਡਾਂ 'ਚ ਉਨ੍ਹਾਂ ਦੀ ਕਿਸਾਨ ਯੂਨੀਅਨ ਵੱਲੋਂ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦਾ ਡਟ ਕੇ ਸਾਥ ਦਿੱਤਾ ਜਾਵੇਗਾ | ਇਸ ਮੌਕੇ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਵੱਖ-ਵੱਖ ਪਾਰਟੀਆਂ ਦਾ ਸਾਥ ਛੱਡ ਕੇ ਆਏ ਵਰਕਰਾਂ ਵੱਲੋਂ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਨੂੰ ਭਵਿੱਖ 'ਚ ਪੂਰਾ ਡਟ ਕੇ ਸਾਥ ਦੇਣ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਪਾਰਟੀ ਆਗੂ ਜਥੇਦਾਰ ਬਲਦੇਵ ਸਿੰਘ ਮਾਣੰੂਕੇ ਵੱਲੋਂ ਸਿਰਪਾਉ ਦੇ ਕੇ ਸਨਮਾਨ ਕੀਤਾ | ਇਸ ਮੌਕੇ ਪ੍ਰਧਾਨ ਚਰਨਜੀਤ ਸਿੰਘ ਦੀਨਾਂ ਸਾਹਿਬ ਵੱਲੋਂ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਗੁਰਪ੍ਰੀਤ ਸਿੰਘ ਕਾਕਾ ਬਰਾੜ, ਯੂਥ ਆਗੂ ਰੁਪਿੰਦਰ ਸਿੰਘ ਬਰਾੜ ਦੀਦਾਰੇ ਵਾਲਾ, ਪ੍ਰਧਾਨ ਚਰਨਜੀਤ ਸਿੰਘ ਦੀਨਾਂ, ਲਾਲ ਸਿੰਘ ਦੀਨਾ, ਗੁਰਜੀਤ ਸਿੰਘ ਸੋਨਾ, ਅਜੈਬ ਸਿੰਘ, ਡਾਕਟਰ ਸੇਵਕ ਸਿੰਘ, ਪ੍ਰਧਾਨ ਜਸਵਿੰਦਰ ਸਿੰਘ, ਨਛੱਤਰ ਸਿੰਘ, ਸਾਬਕਾ ਸਰਪੰਚ ਗੁਰਦੇਵ ਸਿੰਘ, ਗੁਰਚਰਨ ਸਿੰਘ ਚਰਨੀ, ਜਗਰਾਜ ਸਿੰਘ ਫ਼ੌਜੀ, ਲਖਵੀਰ ਸਿੰਘ, ਗੁਰਮੇਲ ਸਿੰਘ, ਅਜੈਬ ਸਿੰਘ, ਮੰਦਰ ਸਿੰਘ, ਗੁਰਚਰਨ ਸਿੰਘ, ਸ਼ਮਸ਼ੇਰ ਸਿੰਘ ਸ਼ੇਰੀ, ਗੁਰਚਰਨ ਸਿੰਘ ਬੂਟਾ, ਕੁਲਵੰਤ ਸਿੰਘ, ਜਗਦੇਵ ਸਿੰਘ, ਜੋਗਿੰਦਰ ਸਿੰਘ, ਮਲਕੀਤ ਸਿੰਘ, ਹਰਜੀਤ ਸਿੰਘ, ਦੇਵ ਸਿੰਘ, ਰੂਪਾ ਸਿੰਘ, ਹਰਦੇਵ ਸਿੰਘ, ਝਿਰਮਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਹਾਇਕ ਸਿਵਲ ਸਰਜਨ ਵਲੋਂ ਸੀ.ਐਚ.ਸੀ. ਡਰੋਲੀ ਭਾਈ ਸਿਹਤ ਸੰਸਥਾ ਦਾ ਨਿਰੀਖਣ <br/> ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਪਿੰਡ ਰਣੀਆਂ ਵਿਖੇ ਕਿਸਾਨ ਸਿਖਲਾਈ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।