22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਹਾਇਕ ਸਿਵਲ ਸਰਜਨ ਵਲੋਂ ਸੀ.ਐਚ.ਸੀ. ਡਰੋਲੀ ਭਾਈ ਸਿਹਤ ਸੰਸਥਾ ਦਾ ਨਿਰੀਖਣ <br/>

ਅਜੀਤ ਡੈਸਕ 21-09-2025
ਮੋਗਾ, 20 ਸਤੰਬਰ (ਗੁਰਤੇਜ ਸਿੰਘ ਬੱਬੀ)-ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਮੋਗਾ ਹਮੇਸ਼ਾ ਵਚਨਬੱਧ ਹੈ | ਇਹ ਪ੍ਰਗਟਾਵਾ ਕਰਦੇ ਹੋਏ ਸਹਾਇਕ ਸਿਵਲ ਸਰਜਨ ਮੋਗਾ ਡਾਕਟਰ ਜਯੋਤੀ ਨੇ ਕਿਹਾ ਕਿ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਵਲੋਂ ਸਮੇਂ ਸਮੇਂ 'ਤੇ ਹਸਪਤਾਲਾਂ ਦੀ ਜਾਂਚ ਪੜਤਾਲ ਕੀਤੀ ਜਾਂਦੀ ਹੈ | ਆਮ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਸਬੰਧੀ ਵਿਸਥਾਰ ਪੂਰਵਕ ਮੁਆਇਨਾ ਕੀਤਾ ਜਾਂਦਾ ਹੈ | ਇਸੇ ਕੜੀ ਤਹਿਤ ਉਨ੍ਹਾਂ ਨੇ ਸੀ.ਐਚ.ਸੀ. ਡਰੋਲੀ ਭਾਈ ਦਾ ਨਿਰੀਖਣ ਕੀਤਾ | ਉਨ੍ਹਾਂ ਕਿਹਾ ਕਿ ਡਰੋਲੀ ਭਾਈ ਦੇ ਹਸਪਤਾਲ ਦਾ ਐਮਰਜੈਂਸੀ ਵਾਰਡ, ਜਰਨਲ ਵਾਰਡ, ਜੱਚਾ-ਬੱਚਾ ਵਿੰਗ ਅਤੇ ਐਂਬੂਲੈਂਸ ਸੇਵਾ ਦੀ ਜਾਂਚ ਕੀਤੀ ਜਿੱਥੇ ਸਭ ਕੁਝ ਠੀਕ ਪਾਇਆ ਗਿਆ | ਇਸ ਮੌਕੇ ਐਸ.ਐਮ.ਓ. ਡਰੋਲੀ ਭਾਈ ਡਾ. ਸੁਖਮਨ ਵੀ ਹਾਜ਼ਰ ਸਨ | ਇਸ ਮੌਕੇ ਸਮੂਹ ਸਟਾਫ਼ ਤੋਂ ਇਲਾਵਾ ਨੀਲ ਮਨੀ ਫਾਰਮੇਸੀ ਅਫ਼ਸਰ, ਐਸ.ਆਈ. ਬਲਰਾਜ ਸਿੰਘ, ਬਲਵੀਰ ਕੌਰ, ਮਨਪ੍ਰੀਤ ਕੌਰ ਕੰਪਿਊਟਰ ਅਸਿਸਟੈਂਟ, ਹਰਪ੍ਰੀਤ ਕੌਰ ਬੀ.ਐਸ.ਏ., ਰੀਤੂ ਕੈਸ਼ੀਅਰ, ਸਰਬਜੀਤ ਕੌਰ, ਸੰਦੀਪ ਕੁਮਾਰ ਹਾਜ਼ਰ ਸਨ |

ਪਿਛਲੀ ਖ਼ਬਰ ਅਧਿਆਪਕ ਜਥੇਬੰਦੀਆਂ ਵਲੋਂ ਹੜ੍ਹ ਪੀੜਤ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਅਗਲੀ ਖ਼ਬਰ ਪਿੰਡ ਦੀਨਾ ਸਾਹਿਬ ਵਿਖੇ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਵੱਡੀ ਗਿਣਤੀ 'ਚ ਆਏ ਵੱਖ-ਵੱਖ ਪਾਰਟੀਆਂ ਦੇ ਵਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।