ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਪ੍ਰਗਤੀਸ਼ੀਲ ਮੰਚ ਦੀ ਮੀਟਿੰਗ ਜਗਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਚ ਦੇ ਸੂਬਾਈ ਪ੍ਰਧਾਨ ਬਲਕਰਨ ਮੋਗਾ ਨੇ ਕਿਹਾ ਕਿ ਇਸ ਸਮੇਂ ਪੰਜਾਬ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ | ਵੱਖ-ਵੱਖ ਸੂਬਿਆਂ ਤੋਂ ਵੱਖ-ਵੱਖ ਫ਼ਿਰਕਿਆਂ ਦੇ ਲੋਕ ਪੰਜਾਬ ਦੀ ਮਦਦ ਲਈ ਸਰਗਰਮ ਹਨ | ਇਹ ਭਾਈਚਾਰਕ ਸਾਂਝ ਦੀ ਨਿਸ਼ਾਨੀ ਹੈ | ਇਸ ਮੌਕੇ ਪ੍ਰਗਤੀਸ਼ੀਲ ਮੰਚ ਦੇ ਆਗੂ ਅਮਨਦੀਪ ਸਿੰਘ ਸਿੰਘਾਂਵਾਲਾ, ਨਵਜੋਤ ਸਿੰਘ ਜੋਗੇਵਾਲਾ ਤੇ ਬਲਵੰਤ ਸਿੰਘ ਨੇ ਕਿਹਾ ਕਿ ਇਸ ਵਾਰ 28 ਸਤੰਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਫਰੀਡਮ ਫਾਈਟਰ ਭਵਨ ਮੋਗਾ ਵਿਖੇ ਕੀਤੇ ਜਾ ਰਹੇ ਸੈਮੀਨਾਰ ਨੂੰ ਸੰਬੋਧਨ ਕਰਨ ਲਈ ਉੱਘੇ ਚਿੰਤਕ ਸੁਖਦਰਸ਼ਨ ਸਿੰਘ ਨੱਤ ਤੇ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸੂਰਤ ਸਿੰਘ ਪਹੁੰਚ ਰਹੇ ਹਨ | ਇਸ ਸੈਮੀਨਾਰ ਦਾ ਪਹਿਲਾ ਵਿਸ਼ਾ ਪੰਜਾਬ ਵਿਚ ਹੜ੍ਹਾਂ ਦੇ ਕਾਰਨ, ਖੇਤੀ ਸਮੱਸਿਆਵਾਂ ਤੇ ਹੱਲ ਹੋਵੇਗਾ ਅਤੇ ਦੂਸਰਾ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ 'ਤੇ ਪੰਜਾਬ ਦਾ ਭਵਿੱਖ ਹੋਵੇਗਾ | ਇਸ ਸੈਮੀਨਾਰ ਲਈ ਸਭ ਨੂੰ ਖੁੱਲ੍ਹਾ ਸੱਦਾ ਹੈ | ਇਸ ਮੌਕੇ ਪ੍ਰਗਤੀਸ਼ੀਲ ਮੰਚ ਦੀ ਸ਼ਹਿਰੀ ਕਮੇਟੀ ਦੇ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਤੇ ਗੁਰਦੀਪ ਸਿੰਘ ਸੁੱਖੀ,ੇ ਸੋਨੂੰ ਮੋਗਾ, ਅਜੇ ਕੁਮਾਰ, ਰਣਜੀਤ ਸਿੰਘ ਹਾਜ਼ਰ ਸਨ |