ਬਰਨਾਲਾ, 29 ਅਗਸਤ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਰਣ ਸਿੰਘ ਨੇ ਦੱਸਿਆ ਕਿ ਮਿਤੀ 13 ਅਕਤੂਬਰ 2021 ਨੂੰ ਐਕਸਾਈਜ਼ ਐਕਟ ਅਧੀਨ ਇਕ ਮਾਮਲਾ ਥਾਣਾ ਸਿਟੀ-1 ਪੁਲਿਸ ਵਲੋਂ ਦਰਜ ਕੀਤਾ ਗਿਆ ਸੀ | ਮਾਨਯੋਗ ਅਦਾਲਤ ਦੀ ਸੁਣਵਾਈ ਦੌਰਾਨ ਮੁਲਜ਼ਮ ਲਗਾਤਾਰ ਗੈਰ ਹਾਜ਼ਰ ਰਿਹਾ | ਜਿਸ 'ਤੇ ਅਦਾਲਤ ਨੇ 10 ਜੁਲਾਈ 2025 ਨੂੰ ਭਗੌੜਾ ਕਰਾਰ ਦੇ ਦਿੱਤਾ | ਉੱਧਰ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਹਸਬ ਜ਼ਾਬਤਾ ਗਿ੍ਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਤਾਂ ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਸੁਣਾ ਦਿੱਤਾ | ਇਸ ਮੌਕੇ ਹੌਲਦਾਰ ਹਰਦੀਪ ਸਿੰਘ, ਹੌਲਦਾਰ ਆਸੂ ਕੁਮਾਰ ਆਦਿ ਹਾਜ਼ਰ ਸਨ |