27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸਮਾਜਕ ਪ੍ਰਭਾਵ ਤੇ ਨਵੀਨਤਾ ਫਾਊਾਡੇਸ਼ਨ ਦੀ ਮੀਟਿੰਗ <br/>

ਅਜੀਤ ਡੈਸਕ 30-08-2025
ਲੌਂਗੋਵਾਲ, 29 ਅਗਸਤ (ਵਿਨੋਦ ਸ਼ਰਮ, ਖੰਨਾ)-ਸੈਕਸ਼ਨ 8 ਕੰਪਨੀ ਸੋਸ਼ਲ ਇਮਪੈਕਟ ਐਂਡ ਇਨੋਵੇਸ਼ਨ ਫਾਊਾਡੇਸ਼ਨ (ਐਸ.ਆਈ.ਆਈ.ਐਫ.) ਦੀ ਇੱਕ ਮਹੱਤਵਪੂਰਨ ਮੀਟਿੰਗ ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਲੌਂਗੋਵਾਲ ਵਿਖੇ ਆਯੋਜਿਤ ਕੀਤੀ ਗਈ | ਇਸ ਮੀਟਿੰਗ ਦਾ ਸੰਚਾਲਨ ਅਤੇ ਮਾਰਗ ਦਰਸ਼ਨ ਪ੍ਰੋਫੈਸਰ ਏ.ਐਸ. ਅਰੋੜਾ ਦੁਆਰਾ ਕੀਤਾ ਗਿਆ | ਡਾਇਰੈਕਟਰ ਸਲਾਇਟ ਪ੍ਰੋ. ਮਣੀਕਾਂਤ ਪਾਸਵਾਨ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿਚ ਸੀਨੀਅਰ ਫੈਕਲਟੀ ਮੈਂਬਰਾਂ ਸੁਰਿਤਾ ਮੈਣੀ ਅਤੇ ਹਰੀ ਮੋਹਨ ਅਰੋੜਾ ਦੀ ਮੌਜੂਦਗੀ ਨਾਲ ਇਸ ਪ੍ਰੋਗਰਾਮ ਵਿਚ ਸਮਾਜ ਅਤੇ ਤਕਨੀਕੀ ਵਿਕਾਸ ਨਾਲ ਸਬੰਧਿਤ ਵੱਖ-ਵੱਖ ਮਹੱਤਵਪੂਰਨ ਨੁਕਤਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਮੀਟਿੰਗ ਵਿਚ ਐਸ. ਆਈ. ਆਈ. ਐਫ. ਦੇ ਉਦੇਸ਼ਾਂ, ਸਮਾਜ ਵਿਚ ਤਕਨੀਕੀ ਨਵੀਨਤਾ ਨੂੰ ਉਤਸ਼ਾਹਿਤ ਕਰਨਾ, ਨੌਜਵਾਨਾਂ ਨੂੰ ਉਦਮਤਾ ਅਤੇ ਸਟਾਰਟ ਅੱਪ ਵੱਲ ਪ੍ਰੇਰਿਤ ਕਰਨਾ ਅਤੇ ਸਮਾਜਿਕ ਸਰੋਕਾਰਾਂ ਨਾਲ ਸਬੰਧਿਤ ਪ੍ਰੋਜੈਕਟਾਂ ਨੂੰ ਉਤਸ਼ਾਹਿਤ ਕਰਨ 'ਤੇ ਵਿਸ਼ੇਸ਼ ਤੌਰ 'ਤੇ ਵਿਚਾਰ ਕੀਤਾ ਗਿਆ | ਇਸ ਮੌਕੇ 'ਤੇ ਸੰਸਥਾ ਦੇ ਹੋਰਨਾਂ ਅਧਿਆਪਕਾਂ ਅਤੇ ਭਾਗੀਦਾਰਾਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਭਰੋਸਾ ਦਿੱਤਾ ਕਿ ਸਮਾਜਿਕ ਵਿਕਾਸ ਅਤੇ ਤਕਨੀਕੀ ਉੱਨਤੀ ਲਈ ਐਸ. ਆਈ.ਆਈ.ਐਫ. ਦੀ ਪਹਿਲਕਦਮੀ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ |

ਪਿਛਲੀ ਖ਼ਬਰ ਪ੍ਰੀਗੈਬਾਲਿਨ 75 ਐਮ. ਜੀ ਤੋਂ ਵੱਧ ਮਾਤਰਾ ਦੀ ਬਿਨਾਂ ਡਾਕਟਰੀ ਪਰਚੀ ਤੋਂ ਵਿਕਰੀ 'ਤੇ ਪਾਬੰਦੀ <br/> ਅਗਲੀ ਖ਼ਬਰ ਦਸਤਾਰ ਮੁਕਾਬਲਾ ਜੰਡਾਲੀ ਵਿਖੇ ਕੱਲ੍ਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।