ਮਲੇਰਕੋਟਲਾ, 29 ਅਗਸਤ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਆਮ ਲੋਕਾਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਮੇਂ-ਸਮੇਂ 'ਤੇ ਫ਼ੈਸਲੇ ਲੈਂਦਿਆਂ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ | ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਦੇਖਣ ਵਿਚ ਆਇਆ ਹੈ ਕਿ ਪ੍ਰੀਗੈਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲਾਂ ਦੀ ਆਮ ਲੋਕਾਂ ਵਲੋਂ ਗ਼ਲਤ ਵਰਤੋਂ ਕੀਤੀ ਜਾ ਰਹੀ ਹੈ | ਇਸ ਲਈ ਲੋਕ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਉਕਤ ਕੈਪਸੂਲਾਂ ਦੀ ਦਵਾਈ ਦੀ ਖੁੱਲ੍ਹੇ ਤੌਰ 'ਤੇ ਵੇਚਣ ਤੇ ਪਾਬੰਦੀ ਲਗਾਈ ਗਈ ਹੈ | ਜ਼ਿਲ੍ਹਾ ਮੈਜਿਸਟਰੇਟ, ਮਲੇਰਕੋਟਲਾ ਵਿਰਾਜ ਐਸ. ਤਿੜਕੇ ਵਲੋਂ ਧਾਰਾ 163 ਅਧੀਨ ਇਹ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ | ਉਨ੍ਹਾਂ ਦੱਸਿਆਂ ਕਿ ਪ੍ਰੀਗੈਬਾਲਿਨ ਦਵਾਈ ਦੀ 75 ਐਮ ਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਦੇ ਵੇਚਣ ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਗਈ ਹੈ | ਕੈਮਿਸਟਾਂ ਵੱਲੋਂ ਦਵਾਈ ਦੇਣ ਸਮੇਂ ਪਰਚੀ 'ਤੇ ਆਪਣੀ ਮੋਹਰ ਲਗਾਈ ਜਾਵੇ ਅਤੇ ਦਵਾਈ ਦੇਣ ਦੀ ਮਿਤੀ ਦਰਜ਼ ਕੀਤੀ ਜਾਵੇ | ਇਹ ਹੁਕਮ 26 ਅਕਤੂਬਰ 2025 ਤੱਕ ਲਾਗੂ ਰਹੇਗਾ |