ਸੁਨਾਮ ਊਧਮ ਸਿੰਘ ਵਾਲਾ, 29 ਅਗਸਤ (ਰੁਪਿੰਦਰ ਸਿੰਘ ਸੱਗੂ)-ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਵੱਲੋਂ ਪ੍ਰਧਾਨ ਰੁਪਿੰਦਰ ਭਾਰਦਵਾਜ ਦੀ ਅਗਵਾਈ ਹੇਠ ਰੈਸਟੋਰੈਂਟ ਅਰਬਨ ਇਨਕਲੇਵ ਵਿਚ ਖੇਡ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਉੱਘੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਸ੍ਰੀ ਪਵਨ ਗੁਜਰਾਂ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਬਾਅਦ ਡਾਕਟਰ ਸੁਭਾਸ਼ ਕੁਮਾਰ ਨੇਚਰਪੈਥੀ ਵਾਲਿਆਂ ਨੇ ਸੀਨੀਅਰ ਸਿਟੀਜ਼ਨ ਨੂੰ ਲਾਈਫ਼ ਸਟਾਈਲ ਅਤੇ ਉਨ੍ਹਾਂ ਦੀ ਡਾਈਟ ਬਾਰੇ ਦੱਸਿਆ ਏ ਐਸ ਆਈ ਸਰਬਜੀਤ ਸਿੰਘ ਪੰਜਾਬ ਪੁਲਿਸ (ਸੀ ਆਈ ਡੀ) ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਖੇਡ ਜਗਤ ਵਿਚ ਭਾਰਤ ਦੀ ਨੁਮਾਇੰਦਗੀ ਕਰਦੇ ਹੋਏ ਅਮਰੀਕਾ ਵਿਚ ਵਰਡ ਪੁਲਿਸ ਐਂਡ ਫਾਇਰ ਗੇਮਜ ਵਿਚ 5 ਹਜਾਰ ਮੀਟਰ ਰੇਸ ਵਾਕ ਵਿਚ ਗੋਲਡ ਮੈਡਲ ਪ੍ਰਾਪਤ ਕੀਤਾ ਇਸ ਮੌਕੇ ਏ ਐਸ ਆਈ ਸਰਬਜੀਤ ਸਿੰਘ ਨੇ ਆਪਣੇ ਕੋਚ ਸੰਦੀਪ ਸਿੰਘ ਸੋਨੀ ਦਾ ਵੀ ਧੰਨਵਾਦ ਕੀਤਾ ਮੁੱਖ ਅਧਿਆਪਕ ਹਰਦੀਪ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਅਥਲੈਟਿਕਸ ਚੈਂਪੀਅਨਸ਼ਿਪ ਮਲੇਸ਼ੀਆ ਵਿਚ ਮੈਡਲ ਪ੍ਰਾਪਤ ਕੀਤੇ ਇਸ ਤੋਂ ਇਲਾਵਾ ਗੁਰਦੀਪ ਸਿੰਘ (ਰੇਲਵੇ) ਵਰਖਾ ਸਿੰਘ, ਚਰਨਜੀਤ ਰਾਮ, ਕਾਹਨ ਦਾਸ ਬਾਵਾ, ਮਹਾਂ ਸਿੰਘ ਨੂੰ ਵੀ ਸਪੋਰਟਸ ਦੇ ਖੇਤਰ ਵਿਚ ਵੱਡੀਆਂ ਮੱਲ੍ਹਾਂ ਮਾਰਨ ਕਰ ਕੇ ਸਨਮਾਨਿਤ ਕੀਤਾ ਗਿਆ ਕਮਾਡੈਂਟ ਐਸ ਪੀ ਸੁਨੀਤਾ ਰਾਣੀ ਅਰਜਨ ਐਵਾਰਡ ਨੇ ਵੀ ਖੇਡ ਜਗਤ ਵਿਚ ਕਾਫੀ ਮੱਲ੍ਹਾਂ ਮਾਰੀਆਂ ਤੇ ਸੁਨਾਮ ਊਧਮ ਸਿੰਘ ਵਾਲਾ ਦਾ ਨਾਂ ਰੌਸ਼ਨ ਕੀਤਾ | ਇਸ ਮੌਕੇ ਸਪੋਰਟਸ ਲਵਰ ਕੋਚ ਸਰਦਾਰ ਦਵਿੰਦਰ ਸਿੰਘ ਢਿੱਲੋਂ ਅਤੇ ਜੋਗਿੰਦਰ ਸਿੰਘ ਗਿੱਲ ਜਿਨ੍ਹਾਂ ਨੇ ਸਪੋਰਟਸ ਦੇ ਖੇਤਰ ਵਿਚ ਬਹੁਤ ਵਧੀਆ ਖਿਡਾਰੀ ਪੈਦਾ ਕੀਤੇ ਨੂੰ ਵੀ ਸਨਮਾਨਿਤ ਕੀਤਾ ਗਿਆ ਸਪੋਰਟਸ ਦੇ ਖੇਤਰ ਵਿਚ ਮੱਲ੍ਹਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਪ੍ਰਧਾਨ ਸ੍ਰੀ ਰੁਪਿੰਦਰ ਭਾਰਦਵਾਜ ਨੂੰ ਉਨ੍ਹਾਂ ਦੇ ਪੋਤੇ ਦੀ ਵਧਾਈ ਦਿੱਤੀ ਗਈ |