ਸੰਗਰੂਰ, 29 ਅਗਸਤ (ਧੀਰਜ ਪਸ਼ੋਰੀਆ)-ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਆਪਣੀ ਸਥਾਨਕ ਰਿਹਾਇਸ਼ ਵਿਖੇ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਿਨ੍ਹਾਂ ਵਿਚੋਂ ਜ਼ਿਆਦਾਤਰ ਦਾ ਹੱਲ ਤੁਰੰਤ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨੂੰ ਫ਼ੋਨ ਕਰ ਕੇ ਕਰਵਾਇਆ ਗਿਆ | ਵਿਧਾਇਕਾ ਭਰਾਜ ਨੇ ਕਿਹਾ ਕਿ 'ਆਪ' ਸਰਕਾਰ ਲੋਕਾਂ ਦੀਆਂ ਆਪਣੀ ਸਰਕਾਰ ਹੈ ਜਿਸ ਵਲੋਂ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਪਰ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਸੂਬੇ ਦੇ 8 ਲੱਖ ਤੋਂ ਵੱਧ ਪਰਿਵਾਰਾਂ ਦੇ ਰਾਸ਼ਨ ਕੱਟੇ ਜਾ ਰਹੇ ਹਨ ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀ ਕੀਤਾ ਜਾਵੇਗਾ | ਇੱਕ ਸਵਾਲ ਦੇ ਜਵਾਬ ਵਿਚ ਵਿਧਾਇਕਾ ਭਰਾਜ ਨੇ ਕਿਹਾ ਕਿ ਇਲਾਕੇ ਵਿਚ ਵਿਕਾਸ ਕਾਰਜਾਂ ਦੀ ਕੋਈ ਕਸਰ ਨਹੀ ਛੱਡੀ ਜਾਵੇਗੀ | ਵੱਡੀ ਗਿਣਤੀ ਵਿਚ ਵਿਕਾਸ ਕਾਰਜਾਂ ਹੋ ਚੁੱਕੇ ਹਨ, ਜਿੱਥੇ ਕਿਤੇ ਵੀ ਹੋਰ ਜ਼ਰੂਰਤ ਹੋਈ, ਉਥੇ ਜਲਦ ਹੀ ਵਿਕਾਸ ਕਾਰਜ ਸ਼ੁਰੂ ਕਰਵਾ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਅÏਰਤਾਂ ਨੂੰ ਰਾਜਨੀਤੀ ਵਿਚ ਅੱਗੇ ਲਿਆਉਣ ਲਈ ਵਿਸ਼ੇਸ਼ ਉਪਰਾਲੇ ਸ਼ੁਰੂ ਕਰ ਦਿੱਤੇ ਗਏ ਹਨ ਜਿਸ ਨੂੰ ਅÏਰਤਾਂ ਵਲੋ ਹੁੰਗਾਰਾ ਮਿਲ ਰਿਹਾ ਹੈ |