ਹਾਕੀ ਪ੍ਰੇਮੀਆਂ ਨੇ ਲੱਡੂ ਵੰਡ ਕੇ ਮੇਜਰ ਧਿਆਨ ਚੰਦ ਦਾ ਮਨਾਇਆ ਜਨਮ ਦਿਨ <br/>
ਅਜੀਤ ਡੈਸਕ
30-08-2025
ਧੂਰੀ, (ਸੰਜੇ ਲਹਿਰੀ)-ਡਿਪਟੀ ਕਮਿਸ਼ਨਰ ਸੰਗਰੂਰ ਦੇ ਨਿਰਦੇਸ਼ਾਂ ਅਨੁਸਾਰ ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਪਿ੍ੰਸੀਪਲ ਡਾ. ਹਰਵਿੰਦਰ ਸਿੰਘ ਦੀ ਅਗਵਾਈ ਵਿਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ | ਇਸ ਖੇਡ ਦਿਵਸ ਮੌਕੇ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਐਸੋਸੀਏਟ ਪ੍ਰੋਫ਼ੈਸਰ ਡਾ. ਸੰਜੀਵ ਦੱਤਾ ਨੇ ਕਿਹਾ ਕਿ ਰਾਸ਼ਟਰੀ ਖੇਡ ਦਿਵਸ ਮੇਜਰ ਧਿਆਨ ਚੰਦ ਦੇ ਜਨਮ ਦਿਵਸ 'ਤੇ ਭਾਰਤ ਸਰਕਾਰ ਦੇ ਖੇਡ ਮੰਤਰਾਲੇ ਵਲੋਂ 2012 ਤੋਂ ਸ਼ੁਰੂ ਕੀਤਾ ਗਿਆ | ਇਸ ਦਿਨ ਰਾਸ਼ਟਰਪਤੀ ਵਲੋਂ ਰਾਸ਼ਟਰਪਤੀ ਭਵਨ ਵਿਖੇ ਖੇਡਾਂ ਦੇ ਖੇਤਰ ਵਿਚ ਚੰਗੀਆਂ ਉਪਲਬਧੀਆਂ ਵਾਲੇ ਖਿਡਾਰੀਆਂ ਅਤੇ ਕੋਚਾਂ ਨੂੰ ਖੇਡ ਪੁਰਸਕਾਰ ਜਿਵੇਂ ਅਰਜਨ, ਦਰੋਣਾਚਾਰੀਆ, ਰਾਜੀਵ ਗਾਂਧੀ ਅਤੇ ਧਿਆਨ ਚੰਦ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਂਦਾ ਹੈ | ਇਸ ਦੇ ਨਾਲ ਹੀ ਉਨ੍ਹਾਂ ਨੇ ਸਰੀਰਕ ਅਤੇ ਯੋਗ ਆਸਣ ਕਿਰਿਆਵਾਂ ਦੁਆਰਾ ਸਰੀਰ ਨੂੰ ਤੰਦਰੁਸਤ ਰੱਖਣ ਲਈ ਇਨ੍ਹਾਂ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਸਮੇਂ ਨਾੜੀ ਸ਼ੋਧਨ, ਭ੍ਰਾਮਰੀ ਪ੍ਰਾਣਾਯਾਮ ਅਤੇ ਤਾੜ ਆਸਣ ਆਦਿ ਵੀ ਕਰਵਾਏ ਗਏ | ਕਾਲਜ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਰੀਰ ਨੂੰ ਤੰਦਰੁਸਤ ਰੱਖਣ ਲਈ ਯੋਗ ਨੂੰ ਅਪਣਾਉਣਾ ਚਾਹੀਦਾ ਹੈ ਅਤੇ ਹਰ ਰੋਜ਼ ਸਰੀਰ ਦੀ ਤੰਦਰੁਸਤੀ ਲਈ ਆਪਣੇ ਸਰੀਰ ਨੂੰ ਸਮਾਂ ਦੇਣਾ ਚਾਹੀਦਾ ਹੈ | ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕ ਪ੍ਰੋ: ਦੀਪਕ ਸਿੰਘ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁਕਾਈ |