17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕਾਰ ਸਵਾਰ ਤਿੰਨ ਵਿਅਕਤੀ ਹੈਰੋਇਨ ਸਮੇਤ ਕਾਬੂ <br/>

ਅਜੀਤ ਡੈਸਕ 31-08-2025
ਭਵਾਨੀਗੜ੍ਹ, 30 ਅਗਸਤ (ਲਖਵਿੰਦਰ ਪਾਲ ਗਰਗ) - ਸਥਾਨਕ ਪੁਲਿਸ ਨੇ ਚੈਕਿੰਗ ਦੌਰਾਨ ਪਿੰਡ ਬਖੋਪੀਰ ਤੋਂ ਆਲੋਅਰਖ਼ ਨੂੰ ਜਾਂਦੀ ਸੜਕ 'ਤੇ ਇਕ ਕਾਰ 'ਚ ਸਵਾਰ ਤਿੰਨ ਵਿਅਕਤੀਆਂ ਨੂੰ 10.5 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ | ਇਸ ਸਬੰਧੀ ਥਾਣਾ ਮੁਖੀ ਸਬ-ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਜਦੋਂ ਉਨ੍ਹਾਂ ਦੀ ਪੁਲਿਸ ਪਾਰਟੀ ਪਿੰਡ ਬਖੋਪੀਰ ਤੋਂ ਆਲੋਅਰਖ਼ ਨੂੰ ਜਾਂਦੀ ਸੜਕ 'ਤੇ ਗਸ਼ਤ ਕਰ ਰਹੀ ਸੀ ਤਾਂ ਜਦੋਂ ਉਨ੍ਹਾਂ ਨੇ ਆ ਰਹੀ ਇਕ ਕਾਰ ਨੂੰ ਜਦੋਂ ਟਾਰਚ ਦੀ ਸਹਾਇਤਾ ਨਾਲ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਸਵਾਰਾਂ ਨੇ ਕਾਰ ਨੂੰ ਵਾਪਸ ਮੋੜਨ ਦੀ ਕੋਸ਼ਿਸ਼ ਕੀਤਾ ਤਾਂ ਉਸ ਸਮੇਂ ਕਾਰ ਬੰਦ ਹੋ ਗਈ | ਉਨ੍ਹਾਂ ਜਦੋਂ ਕਾਰ ਸਵਾਰਾਂ ਨੂੰ ਕਾਬੂ ਕਰ ਕੇ ਜਦੋਂ ਉਨ੍ਹਾਂ ਕੋਲੋਂ ਪੁੱਛ-ਗਿੱਛ ਕੀਤੀ ਤਾਂ ਉਨ੍ਹਾਂ ਨੇ ਆਪਣੇ ਨਾਮ ਹਰਨੂਰ ਸਿੰਘ ਪੁੱਤਰ ਲੇਟ ਮਨਮੋਹਨ ਸਿੰਘ ਵਾਸੀ ਪਟਿਆਲਾ, ਉਤਸਵ ਗਰਗ ਪੁੱਤਰ ਲੇਟ ਗਿਆਨ ਚੰਦ ਗਰਗ ਵਾਸੀ ਭਵਾਨੀਗੜ੍ਹ ਅਤੇ ਮੁਹੰਮਦ ਸਾਹਿਲ ਪੁੱਤਰ ਮੁਹੰਮਦ ਰਸੀਦ ਵਾਸੀ ਭਵਾਨੀਗੜ੍ਹ ਦੱਸਿਆ | ਪੁਲਿਸ ਪਾਰਟੀ ਵਲੋਂ ਜਦੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ ਇਸ ਵਿਚੋਂ 10.5 ਗਰਾਮ ਹੈਰੋਇਨ ਬਰਾਮਦ ਹੋਈ | ਸਥਾਨਕ ਪੁਲਿਸ ਨੇ ਉਕਤ ਤਿੰਨਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਮਾਲ ਵਿਭਾਗ ਦੇ ਕੰਮਾਂ 'ਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ ਅਗਲੀ ਖ਼ਬਰ ਦਿੜ੍ਹਬਾ ਸ਼ਹਿਰ 'ਚ ਚੋਰੀਆਂ ਦੀ ਭਰਮਾਰ 6 ਲੱਖ ਰੁਪਏ ਦੇ ਟਾਇਰ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।