ਕੁੱਪ ਕਲਾਂ, 30 ਅਗਸਤ (ਸੁਖਜਿੰਦਰ ਸਿੰਘ ਝੱਲ) - ਥਾਣਾ ਸਦਰ ਅਹਿਮਦਗੜ੍ਹ ਪੁਲਿਸ ਨੇ ਦੋ ਅਜਿਹੇ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ ਜੋ ਦੇਸੀ ਸ਼ਰਾਬ ਕੱਢ ਕੇ ਪੀਣ ਅਤੇ ਵੇਚਣ ਦੇ ਆਦੀ ਸਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਦਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਨੂੰ ਮੁਖ਼ਬਰੀ ਮਿਲੀ ਸੀ ਕਿ ਲਖਵੀਰ ਸਿੰਘ ਅਤੇ ਗੁਰਮੀਤ ਸਿੰਘ ਵਾਸੀ ਪਿੰਡ ਭੁਰਥਲਾ ਮੰਡੇਰ ਆਪਣੀ ਮੋਟਰ 'ਤੇ ਦੇਸੀ ਸ਼ਰਾਬ ਕੱਢਦੇ ਹਨ | ਪੁਲਿਸ ਨੇ ਏ ਐਸ ਆਈ ਅਮਰਜੀਤ ਸਿੰਘ ਦੀ ਅਗਵਾਈ ਹੇਠ ਦੋਹਾਂ ਵਿਅਕਤੀਆਂ ਨੂੰ ਕਾਬੂ ਕਰਦਿਆਂ 25 ਲੀਟਰ ਲਾਹਣ ਅਤੇ ਦੇਸੀ ਸ਼ਰਾਬ ਬਣਾਉਣ ਦਾ ਹੋਰ ਸਮਾਨ ਬਰਾਮਦ ਕੀਤਾ ਹੈ |