17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਰਾਹੁਲਇੰਦਰ ਸਿੰਘ ਸਿੱਧੂ ਭੱਠਲ ਨੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਕੀਤਾ ਦੌਰਾ

ਲਹਿਰਾਗਾਗਾ ਇਲਾਕੇ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਰਾਹੁਲਇੰਦਰ ਸਿੰਘ ਸਿੱਧੂ | ਤਸਵੀਰ : ਅਸ਼ੋਕ ਗਰਗ <br/> 31-08-2025
ਲਹਿਰਾਗਾਗਾ, 30 ਅਗਸਤ (ਅਸ਼ੋਕ ਗਰਗ)- ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਸਪੁੱਤਰ ਅਤੇ ਕਾਂਗਰਸ ਕਿਸਾਨ ਸੈੱਲ ਦੇ ਨੈਸ਼ਨਲ ਕੋਆਰਡੀਨੇਟਰ ਰਾਹੁਲਇੰਦਰ ਸਿੰਘ ਸਿੱਧੂ ਭੱਠਲ ਨੇ ਹਲਕਾ ਲਹਿਰਾਗਾਗਾ ਦੇ ਪਿੰਡ ਚੋਟੀਆਂ, ਆਲਮਪੁਰ ਤੇ ਝਲੂਰ ਆਦਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਭਾਰੀ ਮੀਂਹ ਪੈਣ ਕਾਰਨ ਆਏ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਨੂੰ ਜਿਊਣਾ ਮੁਸ਼ਕਿਲ ਹੋ ਰਿਹਾ ਹੈ | ਉਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਦੀਆਂ ਸਮੂਹ ਸੰਸਥਾਵਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਭਾਰੀ ਮੀਂਹ ਨੇ ਕਹਿਰ ਵਰਸਾਇਆ ਹੈ ਅਤੇ ਪੰਜਾਬ ਦੇ ਕਈ ਜ਼ਿਲਿ੍ਹਆਂ ਤੇ ਕੁਝ ਪਿੰਡਾਂ ਅੰਦਰ ਹਾਲਾਤ ਕਾਫ਼ੀ ਨਾਜ਼ੁਕ ਬਣੇ ਹੋਏ ਹਨ | ਇਨ੍ਹਾਂ ਇਲਾਕਿਆਂ ਵਿਚ ਲੋਕਾਂ ਦਾ ਵੱਡੇ ਪੱਧਰ ਤੇ ਭਾਰੀ ਨੁਕਸਾਨ ਹੋ ਰਿਹਾ ਹੈ ਤੇ ਅਨੇਕਾਂ ਲੋਕ ਹੜ੍ਹਾਂ ਕਾਰਨ ਭਰੇ ਪਾਣੀ ਵਿਚ ਫਸੇ ਹੋਏ ਹਨ, ਫ਼ਸਲਾਂ ਅਤੇ ਘਰਾਂ ਅੰਦਰ ਪਾਣੀ ਭਰ ਗਿਆ ਹੈ ਅਨੇਕਾਂ ਪਸ਼ੂਆਂ ਦੀ ਹਾਲਤ ਵੀ ਤਰਸਯੋਗ ਬਣੀ ਹੋਈ ਹੈ ਅਤੇ ਹੜ੍ਹ ਪੀੜਤਾਂ ਲਈ ਕੋਈ ਵੀ ਮੈਡੀਕਲ ਸਹਾਇਤਾ ਦਾ ਵਿਸ਼ੇਸ਼ ਪ੍ਰਬੰਧ ਨਹੀਂ ਹੈ | ਸ. ਸਿੱਧੂ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਵਲੋਂ ਡਰੇਨਾਂ ਦੀ ਕੋਈ ਵੀ ਸਫ਼ਾਈ ਨਹੀਂ ਕੀਤੀ ਗਈ ਜਿਸ ਦਾ ਖ਼ਮਿਆਜ਼ਾ ਅੱਜ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ | ਇਸ ਮੌਕੇ ਕਸ਼ਮੀਰ ਸਿੰਘ ਬਲਾਕ ਪ੍ਰਧਾਨ, ਰਵਿੰਦਰ ਸਿੰਘ ਰਿੰਕੂ ਸਾਬਕਾ ਚੇਅਰਮੈਨ ਬਲਾਕ ਸੰਮਤੀ, ਅਮਰੀਕ ਸਿੰਘ ਢੀਂਡਸਾ, ਮੱਖਣ ਚੋਟੀਆਂ, ਲਾਡੀ ਸਿੰਘ ਚੰਗਾਲੀਵਾਲਾ, ਹਨੀ ਸਿੰਘ, ਸ਼ਿਵਜੀ ਸਿੰਘ, ਸਤਨਾਮ ਫ਼ੌਜੀ, ਵਿੱਕੀ ਚੋਟੀਆਂ, ਵਗੈਰਾ ਸਿੰਘ ਚੋਟੀਆਂ, ਭੋਲਾ ਆਲਮਪੁਰ, ਮੇਜਰ ਆਲਮਪੁਰ, ਸੁਰਜੀਤ ਆਲਮਪੁਰ, ਨੈਬ ਸਾਬਕਾ ਸਰਪੰਚ ਝਲੂਰ, ਦਰਸ਼ਨ ਸਾਬਕਾ ਸਰਪੰਚ ਝਲੂਰ, ਮੰਟੂ ਝਲੂਰ, ਭੂਰਾ ਜਲੂਰ, ਬੰਟੀ ਜਲੂਰ ਮੌਜੂਦ ਸਨ |
ਪਿਛਲੀ ਖ਼ਬਰ ਪੰਜਾਬ ਐਂਡ ਸਿੰਧ ਬੈਂਕ ਵਲੋਂ ਜਨ ਸੁਰੱਖਿਆ ਕੈਂਪ ਲਗਾਇਆ ਅਗਲੀ ਖ਼ਬਰ ਵਿਜੈਇੰਦਰ ਸਿੰਗਲਾ ਨੇ ਹੜ੍ਹ ਪੀੜਤਾਂ ਦੀ ਮਦਦ ਲਈ 4 ਟਰੱਕ ਚਾਰਾ ਭੇਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।