ਸੰਗਰੂਰ, 30 ਅਗਸਤ (ਅਮਨਦੀਪ ਸਿੰਘ ਬਿੱਟਾ) - ਆਲ ਪੈਨਸ਼ਨਰਾਂ ਵੈੱਲਫੇਅਰ ਐਸੋਸੀਏਸ਼ਨ ਦਾ ਵਫ਼ਦ ਪ੍ਰਧਾਨ ਸੁਰਿੰਦਰ ਸਿੰਘ ਬਾਲੀਆ ਦੀ ਰਹਿਨੁਮਾਈ ਹੇਠ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੂੰ ਮਿਲਿਆ | ਬਾਲੀਆ ਨੇ ਜਿੱਥੇ ਸ੍ਰੀ ਰਾਹੁਲ ਚਾਬਾ ਨੂੰ ਜੀ ਆਇਆ ਕਿਹਾ ਉੱਥੇ ਐਸੋਸੀਏਸ਼ਨ ਦੇ ਬਾਕੀ ਅਹੁਦੇਦਾਰਾਂ ਨਾਲ ਜਾਣ ਪਹਿਚਾਣ ਵੀ ਕਰਵਾਈ ਉਨ੍ਹਾਂ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸੰਗਰੂਰ ਦੀ ਬਿਹਤਰੀ ਲਈ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਵੀ ਦਿੱਤਾ | ਇਸ ਮੌਕੇ ਐਸੋਸੀਏਸ਼ਨ ਦੇ ਸਰਪ੍ਰਸਤ ਜਗਦੀਸ਼ ਸ਼ਰਮਾ, ਸਕੱਤਰ ਬਲਵੰਤ ਸਿੰਘ ਢਿੱਲੋਂ, ਵਿੱਤ ਸਕੱਤਰ ਜੈ ਸਿੰਘ, ਬਿੱਕਰ ਸਿੰਘ ਸਿਬੀਆ, ਕੁਲਵੰਤ ਸਿੰਘ ਹਾਜ਼ਰ ਸਨ |