21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅੱਜ

ਅਜੀਤ ਡੈਸਕ 21-09-2025
ਚੀਮਾ ਮੰਡੀ, 20 ਸਤੰਬਰ (ਜਗਰਾਜ ਮਾਨ) - ਗੁਰਦੁਆਰਾ ਨਾਨਕਸਰ ਚੀਮਾ ਸਾਹਿਬ ਵਿਖੇ ਮੱਸਿਆ ਦੇ ਦਿਹਾੜੇ ਤੇ ਅੱਖਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਅਤੇ ਅਪਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਮੱਖਣ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਨਾਨਕਸਰ ਸਾਹਿਬ ਨੇ ਦੱਸਿਆ ਕਿ ਡਾਕਟਰ ਮਨਪ੍ਰੀਤ ਸਿੰਘ ਗਲੋਬਲ ਅੱਖਾਂ ਦਾ ਹਸਪਤਾਲ ਵਲੋਂ ਗੁਰਦੁਆਰਾ ਨਾਨਕਸਰ ਚੀਮਾ ਸਾਹਿਬ ਵਿਖੇ ਮੁਫ਼ਤ ਕੈਂਪ 21 ਸਤੰਬਰ ਦਿਨ ਐਤਵਾਰ ਨੂੰ ਲਗਾਇਆ ਜਾਵੇਗਾ | ਕੈਂਪ ਵਿਚ ਚਿੱਟੇ ਮੋਤੀਏ ਦੇ ਅਪਰੇਸ਼ਨ ਮੁਫ਼ਤ ਕੀਤੇ ਜਾਣਗੇ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਅਪਰੇਸ਼ਨ ਵਾਲੇ ਮਰੀਜ਼ ਆਪਣਾ ਆਧਾਰ ਕਾਰਡ ਅਤੇ ਮੋਬਾਈਲ ਲੈ ਕੇ ਆਉਣ | ਇਹ ਮੈਡੀਕਲ ਕੈਂਪ ਗੁਰਦੁਆਰਾ ਨਾਨਕਸਰ ਸਾਹਿਬ ਅਤੇ ਖ਼ਾਲਸਾ ਸੇਵਾ ਸੋਸਾਇਟੀ ਅਤੇ ਡਾਕਟਰ ਮਨਪ੍ਰੀਤ ਗਲੋਬਲ ਅੱਖਾਂ ਦਾ ਹਸਪਤਾਲ ਵਲੋਂ ਲਗਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਸੰਗਰੂਰ ਬੇਹਾਲ :- ਸੀਵਰੇਜ ਓਵਰ ਫਲੋਅ ਅਤੇ ਸਟਰੀਟ ਲਾਈਟਾਂ ਦੀ ਸਮੱਸਿਆ ਕਾਰਨ ਲੋਕ ਪ੍ਰੇਸ਼ਾਨ <br/> ਅਗਲੀ ਖ਼ਬਰ ਬਾਰਿਸ਼ ਨਾਲ ਪ੍ਰਭਾਵਿਤ ਦੁਕਾਨਦਾਰਾਂ ਨੂੰ ਵੀ ਦਿੱਤਾ ਜਾਵੇ ਮੁਆਵਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।