21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਬੀਬੀ ਮਨਪ੍ਰੀਤ ਕੌਰ ਸਿੱਧੂ ਸਰੌਦ ਨੂੰ ਸ਼ਰਧਾਂਜਲੀਆਂ ਭੇਟ

ਅਜੀਤ ਡੈਸਕ 21-09-2025
ਮਲੇਰਕੋਟਲਾ, 20 ਸਤੰਬਰ (ਮਨਜਿੰਦਰ ਸਿੰਘ ਸਰੌਦ) - ਕਰੀਬ ਤਿੰਨ ਵਰ੍ਹੇ ਪਹਿਲਾਂ ਐਡਵੋਕੇਟ ਗੁਰਜੀਵਨ ਸਿੰਘ ਰੰਗੀ ਆਸਟੇ੍ਰਲੀਆ ਦੇ ਧਰਮ ਪਤਨੀ ਬੀਬੀ ਮਨਪ੍ਰੀਤ ਕੌਰ ਸਿੱਧੂ ਹੱਸਦੇ-ਵੱਸਦੇ ਰੰਗੀ ਪਰਿਵਾਰ ਨੂੰ ਗਮਾਂ ਦੇ ਡੂੰਘੇ ਸਮੁੰਦਰ ਵਿਚ ਧੱਕ ਕੇ ਸਦੀਵੀ ਵਿਛੋੜਾ ਦੇ ਗਏ ਸਨ | ਬੀਬਾ ਸਿੱਧੂ ਨਮਿੱਤ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਅਰਦਾਸ ਸਮਾਗਮ ਉਪਰੰਤ ਸੈਂਕੜੇ ਸੰਗਤਾਂ ਅਤੇ ਬੁਲਾਰਿਆਂ ਵਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਭਾਈ ਪਰਮਜੀਤ ਸਿੰਘ ਸੰਗਾਲਾ ਦੇ ਰਾਗੀ ਜਥੇ ਵੱਲੋਂ ਰਸਭਿੰਨੀ ਗੁਰਬਾਣੀ ਦਾ ਕੀਰਤਨ ਕੀਤਾ ਗਿਆ | ਪ੍ਰੇਮ ਸਿੰਘ ਰੰਗੀ ਦੇ ਨਾਲ ਦੁੱਖ ਸਾਂਝਾ ਕਰਦਿਆਂ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਆਖਿਆ ਕਿ ਬਿਨਾਂ ਸ਼ੱਕ ਇੱਕ ਪਰਿਵਾਰ ਦੇ ਵਿਚੋਂ ਕਿਸੇ ਜੀਅ ਦਾ ਅਚਾਨਕ ਚਲੇ ਜਾਣਾ ਦੁਖਦਾਈ ਹੁੰਦਾ ਹੈ ਜਿਸ ਦਾ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ | ਜਥੇਦਾਰ ਗੁਰਜੀਵਨ ਸਿੰਘ ਸਰੌਦ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਬੀਬਾ ਸਿੱਧੂ ਉੱਚ ਕੋਟੀ ਦੇ ਪੜੇ ਹੋਏ ਇੱਕ ਵਧੀਆ ਇਨਸਾਨ ਸਨ, ਜਿਨ੍ਹਾਂ ਦੇ ਵਿਛੋੜੇ ਨੇ ਪਰਿਵਾਰ ਨੂੰ ਧੁਰ ਅੰਦਰੋਂ ਤੋੜ ਕੇ ਰੱਖ ਦਿੱਤਾ | ਬੀਬਾ ਸਿੱਧੂ ਦੀ ਘਾਟ ਪਰਿਵਾਰ ਨੂੰ ਸਦਾ ਰੜਕਦੀ ਰਹੇਗੀ | ਸਟੇਜ ਦਾ ਸੰਚਾਲਨ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਇਕਬਾਲ ਸਿੰਘ ਨੇ ਕੀਤਾ | ਇਸ ਮੌਕੇ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਜਥੇਦਾਰ ਗੁਰਜੀਵਨ ਸਿੰਘ ਸਰੌਦ ਪੀ.ਏ. ਅਭੀਜੋਤ ਸਿੰਘ ਨਾਗਰਾ, ਪ੍ਰੇਮ ਸਿੰਘ ਰੰਗੀ ਸਰੌਦ, ਸਰਪੰਚ ਬਲਦੇਵ ਸਿੰਘ ਦੁਲਮਾਂ, ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਰੌਦ, ਨੇਤਰ ਸਿੰਘ ਬਾਵਾ, ਪੰਚਾਇਤ ਮੈਂਬਰ ਜਸਪਾਲ ਸਿੰਘ, ਨਰੰਗ ਸਿੰਘ, ਨਰਿੰਦਰ ਸਿੰਘ ਜੀਤਾ, ਜਥੇਦਾਰ ਅਮਰਜੀਤ ਸਿੰਘ, ਪੰਚਾਇਤ ਮੈਂਬਰ ਮਦਨ ਖਾਂ, ਪੰਚਾਇਤ ਮੈਂਬਰ ਧੀਰਾ ਰਾਮ, ਗੀਤਕਾਰ ਮਨਿੰਦਰ ਰੰਗੀ, ਗੁਰਪਾਲ ਸਿੰਘ, ਜਗਤਾਰ ਸਿੰਘ ਸੰਘੈਣ, ਕਿਸਾਨ ਆਗੂ ਜਗਤਾਰ ਸਿੰਘ ਸਰੌਦ ਸਣੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਮਹਾਰਾਜ ਅਗਰਸੈਨ ਜੈਅੰਤੀ ਭਲਕੇ ਅਗਲੀ ਖ਼ਬਰ ਲੈਬ ਸਹਾਇਕ ਯੂਨੀਅਨ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।