21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਹਾਕਮ ਸਿੰਘ ਜਵੰਧਾ ਦੀ ਬਰਸੀ ਮੌਕੇ ਭੇਂਟ ਕੀਤੇ ਸ਼ਰਧਾ ਦੇ ਫੁੱਲ <br/>

ਅਜੀਤ ਡੈਸਕ 21-09-2025
ਸੰਗਰੂਰ, 20 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਅੱਜ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸੰਗਰੂਰ ਦੇ ਸਮੁੱਚੇ ਪਰਿਵਾਰ ਲਈ ਇੱਕ ਭਾਵੁਕ ਅਤੇ ਯਾਦਗਾਰੀ ਦਿਨ ਹੈ, ਸੰਸਥਾ ਦੇ ਸੰਸਥਾਪਕ ਚੇਅਰਮੈਨ ਸਵਰਗਵਾਸੀ ਸ੍ਰੀ ਹਾਕਮ ਸਿੰਘ ਜਵੰਧਾ ਦੀ ਬਰਸੀ ਮੌਕੇ ਉਨ੍ਹਾਂ ਦੇ ਸਪੁੱਤਰ ਅਤੇ ਗਰੁੱਪ ਦੇ ਮੌਜੂਦਾ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਆਪਣੇ ਪਿਤਾ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਜੀਵਨ, ਉਨ੍ਹਾਂ ਦੇ ਸੁਪਨਿਆਂ ਅਤੇ ਉਨ੍ਹਾਂ ਦੇ ਕੰਮਾਂ ਨੂੰ ਯਾਦ ਕੀਤਾ, ਜਿਨ੍ਹਾਂ ਨੇ ਸੰਗਰੂਰ ਦੇ ਸਿੱਖਿਆ ਖੇਤਰ ਵਿਚ ਇੱਕ ਨਵੀਂ ਕ੍ਰਾਂਤੀ ਲਿਆਂਦੀ | ਡਾ. ਜਵੰਧਾ ਨੇ ਭਾਵੁਕ ਸ਼ਬਦਾਂ ਵਿਚ ਕਿਹਾ ਕਿ ਉਨ੍ਹਾਂ ਦੇ ਪਿਤਾ ਜੀ ਸਿਰਫ਼ ਇੱਕ ਸੰਸਥਾਪਕ ਹੀ ਨਹੀਂ ਸਨ, ਬਲਕਿ ਉਹ ਇੱਕ ਦੂਰਅੰਦੇਸ਼ੀ ਵਿਜ਼ਨਰੀ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਹਰ ਪਲ ਸਿੱਖਿਆ ਦੇ ਪ੍ਰਚਾਰ-ਪ੍ਰਸਾਰ ਅਤੇ ਸਮਾਜਿਕ ਜਾਗਰੂਕਤਾ ਲਈ ਸਮਰਪਿਤ ਕਰ ਦਿੱਤਾ | ਉਹ ਮੰਨਦੇ ਸਨ ਕਿ 'ਗੁਣਵੱਤਾ-ਪੂਰਨ ਸਿੱਖਿਆ ਹੀ ਉਹ ਤਾਕਤ ਹੈ ਜੋ ਨੌਜਵਾਨ ਪੀੜ੍ਹੀ ਦੀ ਕਿਸਮਤ ਬਦਲ ਸਕਦੀ ਹੈ', ਅਤੇ ਇਸੇ ਵਿਸ਼ਵਾਸ ਨੇ ਉਨ੍ਹਾਂ ਨੂੰ ਇਸ ਖੇਤਰ ਵਿਚ ਕੰਮ ਕਰਨ ਲਈ ਪ੍ਰੇਰਿਤ ਕੀਤਾ | ਸ. ਹਾਕਮ ਸਿੰਘ ਜਵੰਧਾ ਦੀ ਇਹ ਦੂਰਦਰਸ਼ੀ ਸੋਚ ਸਾਲ 1999 ਵਿਚ ਸੱਚ ਹੋਣੀ ਸ਼ੁਰੂ ਹੋਈ, ਜਦੋਂ ਉਨ੍ਹਾਂ ਨੇ ਭਾਈ ਗੁਰਦਾਸ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੌਲੋਜੀ ਦੀ ਸਥਾਪਨਾ ਕੀਤੀ | ਇਹ ਸੰਸਥਾ ਉਸ ਸਮੇਂ ਇਸ ਖੇਤਰ ਵਿਚ ਸਿੱਖਿਆ ਦੇ ਮਿਆਰ ਨੂੰ ਬੁਲੰਦ ਕਰਨ ਲਈ ਇੱਕ ਵੱਡਾ ਕਦਮ ਸੀ | ਉਸ ਤੋਂ ਬਾਅਦ, ਉਨ੍ਹਾਂ ਨੇ ਭਾਈ ਗੁਰਦਾਸ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੌਲੋਜੀ ਦੀ ਨੀਂਹ ਰੱਖੀ, ਜਿਸ ਨੇ ਇਸ ਸਮੁੱਚੇ ਸਮੂਹ ਦੀ ਰੂਪ-ਰੇਖਾ ਤਿਆਰ ਕੀਤੀ | ਉਨ੍ਹਾਂ ਦੀ ਲਗਨ ਅਤੇ ਸਖ਼ਤ ਮਿਹਨਤ ਦੇ ਨਤੀਜੇ ਵਜੋਂ ਅੱਜ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਰੂਪ ਵਿਚ ਇਹ ਸੰਸਥਾਵਾਂ ਸਿਰਫ਼ ਪੰਜਾਬ ਵਿਚ ਹੀ ਨਹੀਂ, ਸਗੋਂ ਪੂਰੇ ਦੇਸ਼ ਅਤੇ ਵਿਦੇਸ਼ ਵਿਚ ਵੀ ਆਪਣੀ ਇੱਕ ਵਿਲੱਖਣ ਪਛਾਣ ਬਣਾ ਚੁੱਕੀਆਂ ਹਨ |

ਪਿਛਲੀ ਖ਼ਬਰ ਅਮਨ ਅਰੋੜਾ ਨੇ 8 ਮੰਡੀਆਂ 'ਚ ਸ਼ੈੱਡਾਂ ਦੇ ਨਿਰਮਾਣ ਲਈ ਨੀਂਹ ਪੱਥਰ ਰੱਖੇ ਅਗਲੀ ਖ਼ਬਰ ਮਹਾਰਾਜ ਅਗਰਸੈਨ ਜੈਅੰਤੀ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।