21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਅਮਨ ਅਰੋੜਾ ਨੇ 8 ਮੰਡੀਆਂ 'ਚ ਸ਼ੈੱਡਾਂ ਦੇ ਨਿਰਮਾਣ ਲਈ ਨੀਂਹ ਪੱਥਰ ਰੱਖੇ

ਅਜੀਤ ਡੈਸਕ 21-09-2025
ਲੌਂਗੋਵਾਲ, 20 ਸਤੰਬਰ (ਵਿਨੋਦ, ਖੰਨਾ) - ਮੰਡੀਆਂ ਬਾਬਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਇੱਕ ਵੱਡੇ ਕਦਮ ਵਜੋਂ, ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਮਾਰਕੀਟ ਕਮੇਟੀ ਚੀਮਾ ਦੀਆਂ ਵੱਖ-ਵੱਖ ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿਚ ਕਰੀਬ 1 ਕਰੋੜ 32 ਲੱਖ ਰੁਪਏ ਦੇ ਨਿਵੇਸ਼ ਨਾਲ ਸਟੀਲ ਕਵਰ ਸ਼ੈੱਡਾਂ ਦੇ ਨਿਰਮਾਣ ਲਈ ਨੀਂਹ ਪੱਥਰ ਰੱਖੇ | ਇਨ੍ਹਾਂ ਪ੍ਰੋਜੈਕਟਾਂ ਦਾ ਕੰਮ 2 ਮਹੀਨੇ ਵਿਚ ਮੁਕੰਮਲ ਕਰ ਲਿਆ ਜਾਵੇਗਾ | ਪਿੰਡ ਢੱਡਰੀਆਂ ਦੀ ਅਨਾਜ ਮੰਡੀ ਵਿਖੇ ਨੀਂਹ ਪੱਥਰ ਰੱਖਣ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਦੱਸਿਆ ਕਿ ਇਹਨਾਂ ਸ਼ੈੱਡਾਂ ਜ਼ਰੀਏ ਇਹ ਯਕੀਨੀ ਬਣਾਇਆ ਜਾਵੇਗਾ ਕਿ ਖ਼ਰੀਦ ਸੀਜ਼ਨ ਦੌਰਾਨ ਕਿਸਾਨ ਅਤੇ ਉਨ੍ਹਾਂ ਦੀ ਉਪਜ ਮੌਸਮੀ ਸਥਿਤੀਆਂ ਤੋਂ ਸੁਰੱਖਿਅਤ ਰਹੇ ਅਤੇ ਨਾਲ ਹੀ ਮੰਡੀ ਦੇ ਕੰਮਕਾਜ ਨੂੰ ਵੀ ਸੁਚਾਰੂ ਬਣਾਇਆ ਜਾਵੇ | ਇਸ ਵਿਕਾਸ ਪ੍ਰੋਜੈਕਟ ਤਹਿਤ ਤਿੰਨ ਵੱਡੇ ਸ਼ੈੱਡ ਅਨਾਜ ਮੰਡੀ ਝਾੜੋਂ ਵਿਖੇ ਕਰੀਬ 31.66 ਲੱਖ ਰੁਪਏ, ਢੱਡਰੀਆਂ ਵਿਖੇ ਕਰੀਬ 31.66 ਲੱਖ ਰੁਪਏ ਅਤੇ ਸ਼ੇਰੋਂ ਵਿਖੇ 31.66 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣਗੇ | ਇਸ ਤੋਂ ਇਲਾਵਾ ਪੰਜ ਦਰਮਿਆਨੇ ਆਕਾਰ ਦੇ ਸ਼ੈੱਡ ਦਿਆਲਗੜ੍ਹ ਮੰਡੀ ਵਿਖੇ ਕਰੀਬ 07.35 ਲੱਖ ਰੁਪਏ, ਸ਼ਾਹਪੁਰ ਕਲਾਂ ਦੀ ਮੰਡੀ ਵਿਖੇ 07.35 ਲੱਖ, ਤੋਲਾਵਾਲ ਮੰਡੀ ਵਿਖੇ 07.35 ਲੱਖ ਰੁਪਏ, ਤੋਗਾਵਾਲ ਮੰਡੀ ਵਿਖੇ 07.35 ਲੱਖ ਰੁਪਏ, ਲੋਹਾ ਖੇੜਾ ਮੰਡੀ ਵਿਖੇ 07.35 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣਗੇ | ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੋਣ ਦੇ ਨਾਤੇ ਖ਼ਰੀਦ ਨੈੱਟਵਰਕ ਨੂੰ ਨਿਰੰਤਰ ਮਜ਼ਬੂਤ ਕਰਨ ਦੀ ਲੋੜ ਹੈ, ਅਤੇ ਇਸ ਤਰ੍ਹਾਂ ਦੇ ਪ੍ਰੋਜੈਕਟ ਕਿਸਾਨਾਂ ਨੂੰ ਅਤਿ ਆਧੁਨਿਕ ਸਹੂਲਤਾਂ ਮਿਲਣ ਨੂੰ ਯਕੀਨੀ ਬਣਾਉਣਗੇ | ਇਸ ਮੌਕੇ ਚੇਅਰਮੈਨ ਦਰਸ਼ਨ ਸਿੰਘ ਗੀਤੀ ਮਾਨ, ਸਕੱਤਰ ਏਕਮਜੀਤ ਸਿੰਘ, ਸੱਤਪਾਲ ਸਿੰਘ, ਸਰਪੰਚ ਗੁਰਪ੍ਰੀਤ ਕੌਰ, ਜਗਤਾਰ ਸਿੰਘ ਢਡਰੀਆਂ, ਸਰਪੰਚ ਸਤਿਗੁਰ ਸਿੰਘ ਢਿੱਲੋਂ, ਬਲਾਕ ਪ੍ਰਧਾਨ ਕੁਲਦੀਪ ਸਿੰਘ, ਮੁਖ਼ਤਿਆਰ ਸਿੰਘ ਦਿਆਲਗੜ੍ਹ, ਮੁਖ਼ਤਿਆਰ ਸਿੰਘ ਸਿੱਧੂ, ਮਨਪ੍ਰੀਤ ਸਿੰਘ ਮਨੀ, ਗੁਰਚਰਨ ਸਿੰਘ ਮੈਂਬਰ, ਮਨਜੀਤ ਸਿੰਘ, ਦਿਲਪ੍ਰੀਤ ਸਿੰਘ, ਚਮਨਪ੍ਰੀਤ ਸਿੰਘ ਸੋਨੀ ਅਤੇ ਰਾਜ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਖੇ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਹਾਕਮ ਸਿੰਘ ਜਵੰਧਾ ਦੀ ਬਰਸੀ ਮੌਕੇ ਭੇਂਟ ਕੀਤੇ ਸ਼ਰਧਾ ਦੇ ਫੁੱਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।