ਸੰਗਰੂਰ, 20 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਪੁਰਸ਼ਾਰਥੀ ਸ੍ਰੀ ਰਾਮ ਲੀਲ੍ਹਾ ਕਮੇਟੀ ਵਲੋਂ ਸਥਾਨਕ ਪਟਿਆਲਾ ਗੇਟ ਵਿਖੇ ਰਾਮ ਲੀਲ੍ਹਾ ਸ਼ਰਧਾ ਤੇ ਉਤਸ਼ਾਹ ਨਾਲ ਸ਼ੁਰੂ ਕੀਤੀ ਗਈ, ਦਾ ਐਡਵੋਕੇਟ ਰਾਮ ਪਾਲ ਨੇ ਰਿਬਨ ਕੱਟ ਕੇ ਉਦਘਾਟਨ ਕੀਤਾ | ਇਸ ਮੌਕੇ 'ਤੇ ਰਾਮ ਲੀਲ੍ਹਾ ਵਲੋਂ ਨਾਰਦ ਮੋਹ ਦਾ ਮੰਚਨ ਕੀਤਾ ਗਿਆ ਤੇ ਨਾਰਦ ਮੋਹ ਦੀ ਘਟਨਾ ਬਾਰੇ ਵਿਸਤਾਰ ਸਾਹਿੱਤ ਦੱਸਿਆ ਕਿ ਸਾਨੂੰ ਇਤਿਹਾਸ ਤੋਂ ਸਿੱਖਿਆ ਲੈਂਦੇ ਹੋਏ, ਮੋਹ-ਮਾਇਆ ਤੋਂ ਬਚਣਾ ਚਾਹੀਦਾ ਹੈ ਤੇ ਸ੍ਰੀ ਰਾਮ ਦੇ ਜੀਵਨ ਤੋਂ ਸਿੱਖਿਆ ਲੈ ਕੇ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ | ਜਤਿੰਦਰ ਕਾਲੜਾ, ਪ੍ਰਧਾਨ, ਪੁਰਸ਼ਾਰਥੀ ਸ੍ਰੀ ਰਾਮ ਲੀਲ੍ਹਾ ਪ੍ਰਬੰਧਕ ਕਮੇਟੀ ਨੇ ਸ੍ਰੀ ਰਾਮ ਲੀਲ੍ਹਾ ਬਾਰੇ ਦੱਸਦਿਆਂ ਕਿਹਾ ਕਿ ਕਮੇਟੀ ਵਲੋਂ 1947 ਤੋਂ ਲੈ ਕੇ ਅੱਜ ਤੱਕ ਸ੍ਰੀ ਰਾਮ ਲੀਲ੍ਹਾ ਦਾ ਮੰਚਨ ਸ਼ਰਧਾ ਤੇ ਉਤਸ਼ਾਹ ਨਾਲ ਕੀਤਾ ਜਾਂਦਾ ਹੈ | ਸ੍ਰੀ ਰਾਮ ਲੀਲ੍ਹਾ ਦੇ ਪਹਿਲੇ ਦਿਨ ਨੱਟ-ਨਟੀ ਸੰਵਾਦ, ਨਾਰਦ ਮੋਹ ਦੇ ਦਿ੍ਸ਼ ਪੇਸ਼ ਕੀਤੇ ਗਏ | ਇਸ ਮੌਕੇ 'ਤੇ ਸ੍ਰੀ ਰਾਮ ਲੀਲ੍ਹਾ ਕਮੇਟੀ ਵਲੋਂ ਐਡਵੋਕੇਟ ਰਾਮ ਪਾਲ ਤੇ ਕਾਰਜ ਸਾਧਕ ਅਫ਼ਸਰ ਚੰਦਰ ਵਧਵਾ ਦਾ ਸਨਮਾਨ ਕੀਤਾ ਗਿਆ |