21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਜ਼ਿਲ੍ਹਾ ਸੰਗਰੂਰ ਦੇ 19 ਪੀ.ਐਮ. ਸ੍ਰੀ ਸਕੂਲਾਂ ਦੀ ਕੇਂਦਰ ਸਰਕਾਰ ਵਲੋਂ ਬਦਲੀ ਜਾਵੇਗੀ ਨੁਹਾਰ

ਅਜੀਤ ਡੈਸਕ 21-09-2025
ਸੰਗਰੂਰ, 20 ਸਤੰਬਰ (ਪਸ਼ੌਰੀਆ) - ਕੇਂਦਰ ਸਰਕਾਰ ਨੇ ਪੰਜਾਬ ਦੇ 331 ਪੀ.ਐਮ. ਸ੍ਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸਾਲ 2025-26 ਦੀ 3125.54 ਲੱਖ ਰੁਪਏ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਹੈ ਜਦ ਕਿ ਇਸ ਸਾਲ ਇਸ ਯੋਜਨਾ ਅਧੀਨ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਕੁੱਲ 5801.79 ਲੱਖ ਰੁਪਏ ਜਾਰੀ ਕੀਤੇ ਜਾਣਗੇ | ਜ਼ਿਲ੍ਹਾ ਸੰਗਰੂਰ ਦੀ ਗੱਲ ਕਰੀਏ ਤਾਂ ਇਸ ਜ਼ਿਲ੍ਹੇ ਵਿਚ 19 ਸਕੂਲ ਕੇਂਦਰ ਸਰਕਾਰ ਦੀ ਇਸ ਯੋਜਨਾ ਅਧੀਨ ਆਉਂਦੇ ਹਨ ਜਿਨ੍ਹਾਂ ਲਈ 99.88 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ | ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਬਰੜਵਾਲ, ਸਰਕਾਰੀ ਹਾਈ ਸਕੂਲ ਈਨਾ ਬਾਜਵਾ, ਸਰਕਾਰੀ ਹਾਈ ਸਕੂਲ ਖੇਤਲਾ, ਸਰਕਾਰੀ ਹਾਈ ਸਕੂਲ ਨਵਾ ਗਾਓ, ਸਰਕਾਰੀ ਹਾਈ ਸਕੂਲ ਰਾਮਗੜ੍ਹ ਜਵੰਧੇ, ਸਰਕਾਰੀ ਮਿਡਲ ਸਕੂਲ ਰੱਤਕੋ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਵਾਨੀਗੜ੍ਹ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਵਾਨੀਗੜ੍ਹ (ਲੜਕੀਆਂ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਨੌਰੀ (ਲੜਕੀਆਂ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਨੌਰੀ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਲ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਰਾਗਾਗਾ (ਲੜਕੀਆਂ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਨਕ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਨਕ (ਲੜਕੀਆਂ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ (ਲੜਕੀਆਂ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਨਾਮ (ਲੜਕੀਆਂ) ਇਸ ਯੋਜਨਾ ਵਿਚ ਸ਼ਾਮਿਲ ਕੀਤੇ ਹੋਏ ਹਨ |
ਪੰਜਾਬ ਦੇ 331 ਸਕੂਲਾਂ ਲਈ ਭੇਜੀ ਗਰਾਂਟ ਦੀ ਭਾਜਪਾ ਆਗੂਆਂ ਕੀਤੀ ਸ਼ਲਾਘਾ:-ਭਾਜਪਾ ਆਗੂਆਂ ਰਣਦੀਪ ਸਿੰਘ ਦਿਓਲ, ਅਮਨ ਪੂਨੀਆ, ਐਂਡ. ਲਲਿਤ ਗਰਗ, ਸਰਜੀਵਨ ਜਿੰਦਲ ਅਤੇ ਸੁਨੀਲ ਗੋਇਲ ਡਿੰਪਲ ਨੇ ਸੂਬੇ ਦੇ 331 ਸਕੂਲਾਂ ਨੂੰ ਭੇਜੀ ਗਰਾਂਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਇਨ੍ਹਾਂ ਸਕੂਲਾਂ ਵਿਚ ਬੁਨਿਆਦੀ ਢਾਂਚੇ ਵਿਚ ਸੁਧਾਰ ਹੋਵੇਗਾ ਅਤੇ ਵਿਦਿਆਰਥੀਆਂ ਨੂੰ ਹੋਰ ਸਹੂਲਤਾਂ ਮਿਲਣਗੀਆਂ | ਕੇਂਦਰ ਸਰਕਾਰ ਤੇ ਆਪ ਸਰਕਾਰ ਵਲੋਂ ਲਗਾਏ ਜਾਂਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦੇ ਹੋਏ ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਤਾਂ ਕੀ ਕਿਸੇ ਵੀ ਸੂਬੇ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾਂਦਾ, ਕੇਂਦਰ ਸਰਕਾਰ ਸੰਪੂਰਨ ਭਾਰਤ ਦਾ ਵਿਕਾਸ ਚਾਹੁੰਦੀ ਹੈ |
ਪਿਛਲੀ ਖ਼ਬਰ ਰਜਿੰਦਰ ਕੌਰ ਵਰਮਾ ਬਲਾਕ ਧੂਰੀ ਦੀ ਮਹਿਲਾ ਕਾਂਗਰਸ ਦੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਮੋਬਾਈਲ ਫੋਨਾਂ ਦੀ ਦੁਕਾਨ ਵਿਚ ਚੋਰਾਂ ਨੇ ਕੀਤੇ ਹੱਥ ਸਾਫ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।