ਧੂਰੀ, 20 ਸਤੰਬਰ (ਧਾਂਦਰਾ) - ਸ਼੍ਰੀਮਤੀ ਰਜਿੰਦਰ ਕੌਰ ਵਰਮਾ ਨੂੰ ਬਲਾਕ ਧੂਰੀ ਦੀ ਮਹਿਲਾ ਕਾਂਗਰਸ ਦੀ ਸੀਨੀਅਰ ਮੀਤ ਪ੍ਰਧਾਨ ਦਾ ਨਿਯੁਕਤੀ ਪੱਤਰ ਦਿੰਦਿਆਂ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੁਭਮ ਸ਼ਰਮਾ ਸ਼ੁਭੀ ਨੇ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਸ਼੍ਰੀਮਤੀ ਗੁਰਸ਼ਰਨ ਕੌਰ ਰੰਧਾਵਾ , ਜ਼ਿਲ੍ਹਾ ਪ੍ਰਧਾਨ ਸ਼੍ਰੀਮਤੀ ਰਣਜੀਤ ਕੌਰ ਬਦੇਸ਼ਾ ਦਾ ਧੰਨਵਾਦ ਕਰਦਿਆ ਕਿਹਾ ਕਿ ਸਾਡੀ ਸਾਰੀ ਟੀਮ ਧੂਰੀ ਕਾਂਗਰਸ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ ਅਤੇ ਆਉਣ ਵਾਲੀਆ 2027 ਦੀਆ ਵਿਧਾਨ ਸਭਾ ਦੀਆ ਚੋਣਾ ਵਿਚ ਧੂਰੀ ਹਲਕੇ ਸੀਟ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਾਵਾਂਗੇ | ਆਪਣਾ ਨਿਯੁਕਤੀ ਪੱਤਰ ਲੈਂਦਿਆਂ ਸ਼੍ਰੀਮਤੀ ਰਾਜਿੰਦਰ ਕੌਰ ਵਰਮਾ ਨੇ ਪਾਰਟੀ ਹਾਈਕਮਾਂਡ ਅਤੇ ਵਿਸ਼ੇਸ਼ ਤੌਰ ਤੇ ਸ਼ੁਭਮ ਸ਼ਰਮਾ ਸ਼ੁਭੀ ਦਾ ਧੰਨਵਾਦ ਕਰਦਿਆ ਕਿਹਾ ਕਿ ਉਨ੍ਹਾਂ ਮਿਲੀ ਜ਼ਿੰਮੇਵਾਰੀ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ ਅਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸਖ਼ਤ ਮਿਹਨਤ ਕਰਨਗੇ |ਇਸ ਮੌਕੇ ਮਹਿਲਾ ਕਾਂਗਰਸ ਧੂਰੀ ਦੀ ਪ੍ਰਧਾਨ ਸ਼੍ਰੀਮਤੀ ਨਿਰੂ ਸਿੰਗਲਾ, ਗੁਰਚਰਨ ਸਿੰਘ, ਗਿਆਨ ਸਿੰਘ, ਧਰਮਪਾਲ ਬਾਂਸਲ, ਨਰੇਸ਼ ਕੁਮਾਰ ਕਾਲਾ, ਰਜਿੰਦਰ ਕਾਕਾ, ਬਿੰਦਰ ਸਿੰਘ, ਲਖਵਿੰਦਰ ਕੁਮਾਰ ਲੱਖਾ ਰਾਚਣਾ ਅਤੇ ਜਤਿੰਦਰ ਕਾਕਾ ਵੀ ਹਾਜ਼ਰ ਸਨ |