21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਕਾਰ ਦੀ ਟੱਕਰ ਵੱਜਣ ਕਾਰਨ ਸਕੂਟਰੀ ਸਵਾਰ ਦੀ ਮੌਤ

ਅਜੀਤ ਡੈਸਕ 21-09-2025
ਭਵਾਨੀਗੜ੍ਹ, 20 ਸਤੰਬਰ (ਲਖਵਿੰਦਰ ਪਾਲ ਗਰਗ) - ਬੀਤੇ ਦਿਨੀਂ ਸ਼ਾਮ ਨੂੰ ਪਿੰਡ ਨਦਾਮਪੁਰ ਬਾਈਪਾਸ ਕੋਲ ਇੱਕ ਸਕੂਟਰੀ ਸਵਾਰ ਵਿਅਕਤੀ ਨੂੰ ਪਿੱਛੋਂ ਆਉਂਦੀ ਕਾਰ ਵਲੋਂ ਟੱਕਰ ਮਾਰ ਦੇਣ ਕਾਰਨ ਸਕੂਟਰੀ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਪਿੰਡ ਰਾਜਪੁਰਾ ਦੇ ਸਰਪੰਚ ਕੁਲਦੀਪ ਸਿੰਘ ਪੁੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਉਹ ਤੇ ਬਾਬਰ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਪਿੰਡ ਰਾਜਪੁਰਾ ਆਪਣੇ-ਆਪਣੇ ਵਾਹਨਾਂ ਰਾਹੀ ਆਪਣੇ ਪਿੰਡ ਰਾਜਪੁਰਾ ਤੋਂ ਭਵਾਨੀਗੜ੍ਹ ਵੱਲ ਨੂੰ ਘਰੇਲੂ ਕੰਮਕਾਰ ਕਰਨ ਦੇ ਲਈ ਜਾ ਰਹੇ ਸੀ ਤਾਂ ਜਦੋਂ ਉਹ ਪਿੰਡ ਨਦਾਮਪੁਰ ਬਾਈਪਾਸ ਕੋਲ ਪਹੁੰਚੇ ਤਾਂ ਪਿੱਛੋਂ ਆਉਂਦੀ ਇੱਕ ਕਾਰ ਵਲੋਂ ਸਕੂਟਰੀ 'ਤੇ ਸਵਾਰ ਬਾਬਰ ਸਿੰਘ 43 ਸਾਲ ਨੂੰ ਪਿੱਛੋਂ ਟੱਕਰ ਮਾਰ ਦੇਣ ਕਾਰਨ ਉਹ ਸੜਕ 'ਤੇ ਡਿਗ ਕੇ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਚੁੱਕ ਕੇ ਇਲਾਜ ਲਈ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਲੈ ਕੇ ਗਏ ਤਾਂ ਉੱਥੇ ਉਹ ਜ਼ਖ਼ਮਾਂ ਦੀ ਤਾਬ ਨੂੰ ਨਾ ਝੱਲਦਿਆਂ ਉਸ ਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਮਿ੍ਤਕ ਬਾਬਰ ਸਿੰਘ ਇੱਕ ਨਿੱਜੀ ਕੰਪਨੀ ਦੀ ਬੱਸ 'ਤੇ ਕੰਡਕਟਰ ਦੀ ਨੌਕਰੀ ਕਰਦਾ ਸੀ | ਇਸ ਸਬੰਧੀ ਕਾਲਾਝਾੜ ਪੁਲਿਸ ਚੌਂਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਸੁਖਦੇਵ ਸਿੰਘ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਦੇ ਬਿਆਨਾ 'ਤੇ ਕਾਰਵਾਈ ਕਰਦਿਆਂ ਹੋਏ ਪੁਲਿਸ ਵਲੋਂ ਕਾਰ ਚਾਲਕ ਸੋਹਨ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਫ਼ਰੀਦਕੋਟ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਕਾਰ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸਹਿਮਤੀ ਨਾਲ ਹੀ ਬਣਾਇਆ ਜਾਵੇਗਾ ਕਾਂਗਰਸ ਦਾ ਜ਼ਿਲ੍ਹਾ ਪ੍ਰਧਾਨ- ਜਾਂਗੜ ਅਗਲੀ ਖ਼ਬਰ ਰਜਿੰਦਰ ਕੌਰ ਵਰਮਾ ਬਲਾਕ ਧੂਰੀ ਦੀ ਮਹਿਲਾ ਕਾਂਗਰਸ ਦੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।