ਅਮਰਗੜ੍ਹ, 20 ਸਤੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਸੂਬੇ ਦੇ 27 ਹਲਕਿਆਂ ਅੰਦਰ ਸੰਗਠਨ ਇੰਚਾਰਜ ਨਿਯੁਕਤ ਕੀਤੇ ਗਏ ਹਨ | ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਜਾਰੀ ਕੀਤੀ ਗਈ ਸੂਚੀ ਵਿਚ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਨੌਜਵਾਨ ਆਗੂ ਅਤੇ ਮਾਰਕੀਟ ਕਮੇਟੀ ਅਮਰਗੜ੍ਹ ਦੇ ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਨੰਗਲ ਨੂੰ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਚੇਅਰਮੈਨ ਹੈਪੀ ਨੰਗਲ ਨੇ ਇਸ ਨਿਯੁਕਤੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ, ਸੂਬਾ ਇੰਚਾਰਜ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਲਕਾ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਵਿਧਾਇਕ ਗੱਜਣਮਾਜਰਾ ਦੇ ਨਿੱਜੀ ਸਕੱਤਰ ਅਭੀਜੋਤ ਨੇ ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਨੰਗਲ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ | ਪਾਰਟੀ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਸੁਖਵਿੰਦਰ ਸਿੰਘ ਸ਼ਾਹੀ ਸਰਪੰਚ ਝੱਲ, ਗੁਰਪ੍ਰੀਤ ਸਿੰਘ ਬਿੱਟੂ ਬਨਭੌਰਾ, ਚਮਕੌਰ ਸਿੰਘ ਗੁਆਰਾ, ਪੀ.ਏ. ਰਾਜੀਵ ਕੁਮਾਰ ਤੋਗਾਹੇੜੀ, ਰਾਜ ਸਰਵਰਪੁਰ, ਰਣਧੀਰ ਸਿੰਘ ਪੰਚ ਬਾਗੜੀਆਂ, ਨਿਸਾਰ ਅਕਬਰਪੁਰ ਅਤੇ ਮਨਪ੍ਰੀਤ ਸਿੰਘ ਮਨੀ ਸਰਪੰਚ ਨੰਗਲ ਨੇ ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਨੰਗਲ ਨੂੰ ਇਹ ਵੱਡੀ ਜ਼ਿੰਮੇਵਾਰੀ ਮਿਲਣ ਤੇ ਵਧਾਈ ਦਿੱਤੀ ਹੈ |