ਸੁਨਾਮ ਊਧਮ ਸਿੰਘ ਵਾਲਾ, ਚੀਮਾ ਮੰਡੀ, 20 ਸਤੰਬਰ (ਭੁੱਲਰ, ਧਾਲੀਵਾਲ, ਮਾਨ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸਥਾਨਕ ਕਲਗ਼ੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬਾਕਸਿੰਗ ਮੁਕਾਬਲੇ 'ਚ ਪਰਮਿੰਦਰ ਸਿੰਘ ਪੁੱਤਰ ਸੁਖਪਾਲ ਸਿੰਘ ਬਿਗੜਵਾਲ ਰੋਡ ਨੇ ਸੋਨੇ ਦਾ ਤਗਮਾ ਜਿੱਤਿਆ ਜਦੋਂ ਕਿ ਮੁੱਕੇਬਾਜ਼ੀ ਮੁਕਾਬਲੇ 'ਚ ਹੀ ਰਣਵੀਰ ਸਿੰਘ ਪੁੱਤਰ ਜਸਵੀਰ ਸਿੰਘ ਅਤੇ ਗੁਰਵਿੰਦਰ ਸਿੰਘ ਪੁੱਤਰ ਸਤਪਾਲ ਸਿੰਘ ਪਿੰਡ ਬਖਸ਼ੀਵਾਲਾ ਨੇ ਚਾਂਦੀ ਦਾ ਤਗਮਾ ਹਾਸਲ ਕਰ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਦੇ ਨਾਲ ਹੀ ਤੈਰਾਕੀ ਮੁਕਾਬਲੇ ਵਿਚ ਪ੍ਰਭਦੀਪ ਸਿੰਘ ਨੇ ਸੋਨੇ ਦਾ ਤਗਮਾ ਜਿੱਤਿਆ | ਇਨ੍ਹਾਂ ਹੋਣਹਾਰ ਖਿਡਾਰੀਆਂ ਦਾ ਸਕੂਲ ਪਹੁੰਚਣ ਤੇ ਮੈਨੇਜਿੰਗ ਡਾਇਰੈਕਟਰ ਗੁਰਚਰਨ ਸਿੰਘ ਹਰੀਕਾ, ਚੇਅਰਪਰਸਨ ਸ੍ਰੀਮਤੀ ਜਸਵੰਤ ਕੌਰ ਹਰੀਕਾ, ਪਿ੍ੰਸੀਪਲ ਸ਼੍ਰੀਮਤੀ ਪ੍ਰਭਜੋਤ ਕੌਰ ਗਿੱਲ, ਡੀ.ਪੀ.ਈ. ਪਰਮਿੰਦਰ ਸਿੰਘ ਵਲੋਂ ਸਵਾਗਤ ਕਰਨ ਉਪਰੰਤ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਮਨਜੀਤ ਸਿੰਘ, ਸਤਪਾਲ ਸਿੰਘ, ਕੁਲਦੀਪ ਸਿੰਘ, ਦਲਜੀਤ ਕੌਰ, ਕੋਮਲ ਕੌਰ, ਹਰਮਨ ਕੌਰ, ਚਰਨਜੀਤ ਕੌਰ, ਬਿੰਦਰਪਾਲ ਕੌਰ, ਸ਼ੈਪੀ ਕੌਰ, ਨਿਸ਼ਾ, ਕੁਲਦੀਪ ਕੌਰ ਆਦਿ ਮੌਜੂਦ ਸਨ |